ਇੱਕ ਪਿਸਤੌਲ 30 ਬੋਰ ਅਤੇ 04 ਜਿੰਦਾ ਰੌਂਦਾਂ ਸਮੇਤ 02 ਦੋਸ਼ੀ ਕਾਬੂ

ਇੱਕ ਪਿਸਤੌਲ 30 ਬੋਰ ਅਤੇ 04 ਜਿੰਦਾ ਰੌਂਦਾਂ ਸਮੇਤ 02 ਦੋਸ਼ੀ ਕਾਬੂ

ਲੁਧਿਆਣਾ, ਰਵੀ ਕਾਲੜਾ ਮਾਨਯੋਗ ਸ਼੍ਰੀ ਸਵਪਨ ਸ਼ਰਮਾ ਆਈ.ਪੀ.ਐਸ., ਕਮਿਸ਼ਨਰ ਪੁਲਿਸ ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸ਼੍ਰੀ ਹਰਪਾਲ ਸਿੰਘ ਪੀ.ਪੀ.ਐਸ., ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟੀਗੇਸ਼ਨ), ਲੁਧਿਆਣਾ ਅਤੇ ਸ਼੍ਰੀ ਅਮਨਦੀਪ ਬਰਾੜ ਪੀ.ਪੀ.ਐਸ., ਐਡੀਸ਼ਨਲ ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟੀਗੇਸ਼ਨ), ਲੁਧਿਆਣਾ ਦੀ ਅਗਵਾਈ ਵਿੱਚ ਅਤੇ ਸ਼੍ਰੀ ਦੀਪਕਰਣ ਸਿੰਘ ਪੀ.ਪੀ.ਐਸ., ਏ.ਸੀ.ਪੀ. ਡਿਟੈਕਟਿਵ-2, ਲੁਧਿਆਣਾ ਦੀ ਦੇਖ-ਰੇਖ ਹੇਠ ਨਜਾਇਜ਼ ਅਸਲੇ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਪੈਸ਼ਲ ਸੈੱਲ, ਲੁਧਿਆਣਾ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ, ਇੰਚਾਰਜ ਸਪੈਸ਼ਲ ਸੈੱਲ, ਲੁਧਿਆਣਾ ਨੇ ਦੱਸਿਆ ਕਿ ਮਿਤੀ 04-02-2026 ਨੂੰ ਮੁਖਬਰੀ ਦੇ ਆਧਾਰ ’ਤੇ ਸਪੈਸ਼ਲ ਸੈੱਲ ਲੁਧਿਆਣਾ ਦੀ ਟੀਮ ਵੱਲੋਂ ਲੁਹਾਰਾ ਨਹਿਰ ਪੁਲ, ਥਾਣਾ ਡਾਬਾ, ਲੁਧਿਆਣਾ ਦੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਦੋ ਸ਼ੱਕੀ ਵਿਅਕਤੀਆਂ ਜਸਕਰਨ ਮੰਡੇਰ ਪੁੱਤਰ ਸੁਰਿੰਦਰ ਸਿੰਘ, ਵਾਸੀ ਗਲੀ ਨੰ. 2/3, ਹੀਰੇ ਸੁਮਨ ਨਗਰ, ਲੁਹਾਰਾ, ਥਾਣਾ ਸਾਹਨੇਵਾਲ, ਲੁਧਿਆਣਾ ਅਤੇ ਕਰਨ ਸ਼ਰਮਾ ਪੁੱਤਰ ਵਿਜੇ ਕੁਮਾਰ, ਵਾਸੀ ਗਲੀ ਨੰ. 02, ਮੁਹੱਲਾ ਲੁਹਾਰਾ ਕਲੋਨੀ, ਢਿੱਲੋਂ ਨਗਰ, ਲੁਹਾਰਾ, ਲੁਧਿਆਣਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਪਿਸਤੌਲ 30 ਬੋਰ ਅਤੇ 04 ਜਿੰਦਾ ਰੌਂਦ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਡਾਬਾ, ਲੁਧਿਆਣਾ ਵਿਖੇ ਮੁਕੱਦਮਾ ਨੰਬਰ 20 ਮਿਤੀ 04-02-2026 ਅਧੀਨ ਧਾਰਾ 25-54-59 Arms Act ਦਰਜ ਕੀਤਾ ਗਿਆ। ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ। ਦੋਸ਼ੀਆਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।