ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਵੱਲੋਂ ਮਨੁੱਖਤਾ ਲਈ ਖੂਨਦਾਨ ਕੈਂਪ

ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਵੱਲੋਂ ਮਨੁੱਖਤਾ ਲਈ ਖੂਨਦਾਨ ਕੈਂਪ

ਬਠਿੰਡਾ ਜ਼ਿਲ੍ਹੇ ਦੇ ਬਲਾਕ ਸੰਗਤ ਅਧੀਨ ਆਉਂਦੇ ਪਿੰਡ ਕੋਟਗੁਰੂ ਵਿੱਚ ਹਰ ਸਾਲ ਲੱਗਣ ਵਾਲੇ ਜੋੜ ਮੇਲੇ ਦੇ ਆਖਰੀ ਦਿਨ, ਮਨੁੱਖਤਾ ਦੀ ਸੇਵਾ ਲਈ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਵਾਰ ਕੈਂਪ ਨੂੰ ਮਾਣਮੱਤੀ ਧੀ, ਮਰਹੂਮ ਪ੍ਰੋਫ਼ੈਸਰ ਜਸਵੰਤ ਕੌਰ ਮਣੀ, ਦੀ ਯਾਦ ਵਿੱਚ ਸਮਰਪਿਤ ਕੀਤਾ ਗਿਆ ਹੈ। ਪ੍ਰੋਫ਼ੈਸਰ ਮਣੀ ਨੇ ਆਪਣੇ ਨਿੱਕੀ ਉਮਰ ਵਿੱਚ ਖੋਜ਼, ਅਧਿਐਨ ਅਤੇ ਸਿਰਜਣਾ ਵਿੱਚ ਆਪਣਾ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਸੀ। ਸਮਾਜ ਸੇਵੀ ਜਗਦੇਵ ਸਿੰਘ ਧਾਲੀਵਾਲ ਅਤੇ ਸਾਬਕਾ ਪੰਚਾਇਤ ਮੈਂਬਰ ਅੰਗਰੇਜ ਸਿੰਘ ਵਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਬਠਿੰਡਾ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸੰਗਤ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਘੁੱਦਾ ਦੀ ਅਗਵਾਈ ਵਿੱਚ ਮਨੁੱਖਤਾ ਦੀ ਭਲਾਈ ਲਈ ਆਯੋਜਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਖੂਨਦਾਨ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਓ। ਕੈਂਪ ਦਾ ਮਕਸਦ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਾ ਅਤੇ ਸਿਹਤ ਸੇਵਾਵਾਂ ਲਈ ਸਹਿਯੋਗ ਵਧਾਉਣਾ ਵੀ ਹੈ।