Daily Suraj

ਪੰਜਾਬੀ

ਪੰਜਾਬ ‘ਚ ਅੱਤ ਦੀ ਗਰਮੀ ਕਾਰਨ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਦਾ ਟਾਈਮ ਬਦਲਿਆ

22 May, 2026 02:41 PM

ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੇ ਚੱਲਦੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ, ਜਦਕਿ ਕੁਝ ਥਾਵਾਂ ‘ਤੇ ਲੂ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ। ਇਸ ਤਿੱਖੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ 25 ਮਈ, ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਪੰਜਾਬ ਦੇ ਸਾਰੇ ਸਕੂਲਾਂ ਦੀਆਂ ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ। ਸਰਕਾਰ ਦੇ ਇਸ ਫੈਸਲੇ ਨੂੰ ਵਿਦਿਆਰਥੀਆਂ, ਅਧਿਆਪਕਾਂ ਅਤੇ ਸਰਕਾਰੀ ਕਰਮਚਾਰੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਗਰਮੀ ਦੇ ਵੱਧਦੇ ਪ੍ਰਭਾਵ ਕਾਰਨ ਦਿਨ ਦੇ ਸਮੇਂ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਬਾਹਰ ਨਿਕਲਣ ਵਿੱਚ ਵੀ ਦਿੱਕਤਾਂ ਆ ਰਹੀਆਂ ਹਨ।

Posted By: Daily Suraj Bureau

Latest News