Daily Suraj

ਪੰਜਾਬੀ

ਸੁਖਬੀਰ ਬਾਦਲ ਦੀਆਂ ਧੀਆਂ ਨੇ ਕੀਤੀ ਭਾਂਡਿਆਂ ਦੀ ਸੇਵਾ

05 Dec, 2024 05:30 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾ ਰਹੇ ਹਨ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ।ਇਥੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਾਇਨਾਤ ਹੈ। ਸੁਖਬੀਰ ਨੇ ਸਵੇਰੇ 9 ਵਜੇ ਸੇਵਾ ਸ਼ੁਰੂ ਕੀਤੀ। ਉਨ੍ਹਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹਿਲਾ ਪਹਿਰੇਦਾਰ ਵਜੋਂ ਸੇਵਾ ਨਿਭਾਈ ਫਿਰ ਸੁਖਬੀਰ ਸਿੰਘ ਬਾਦਲ ਨੇ ਕੀਰਤਨ ਸਰਵਣ ਦੀ ਸੇਵਾ ਨਿਭਾਈ ਅਤੇ ਫਿਰ ਜੂਠੇ ਬਰਤਨਾਂ ਦੀ ਸੇਵਾ ਕੀਤੀ ਇਸ ਦੌਰਾਨ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਦੋਵੇ ਧੀਆਂ ਵੀ ਉਨ੍ਹਾਂ ਦੇ ਨਾਲ ਭਾਂਡਿਆਂ ਦੀ ਸੇਵਾ ਕਰਦੇ ਨਜ਼ਰ ਆਏ।

Latest News