ਸਫ਼ਾਈ ਸੇਵਕਾਂ ਦੇ ਮਸਲਿਆਂ ਨੂੰ ਲੈ ਕੇ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਕੀਤੀ ਰਿਵਿਊ ਮੀਟਿੰਗ

ਸਫ਼ਾਈ ਸੇਵਕਾਂ ਦੇ ਮਸਲਿਆਂ ਨੂੰ ਲੈ ਕੇ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਕੀਤੀ ਰਿਵਿਊ ਮੀਟਿੰਗ

ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਇੱਕ ਮਹੀਨੇ ਅੰਦਰ ਕਾਰਵਾਈ ਸਬੰਧੀ ਰਿਪੋਰਟ ਮੰਗੀ ( ਸਤ ਪ੍ਰਕਾਸ਼ ਸਿੰਘ ਸੱਗੂ ) ਸਮਾਜ ਸੇਵਕ ਆਸ਼ੂ ਮੱਟੂ ਦੇ ਯਤਨਾਂ ਸਦਕਾ ਫਗਵਾੜਾ ਨਗਰ ਨਿਗਮ ਵਿਖੇ ਸਫ਼ਾਈ ਕਰਮਚਾਰੀਆਂ ਅਤੇ ਹੋਰ ਦਰਜਾ-4 ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ, ਭਾਰਤ ਸਰਕਾਰ ਵੱਲੋਂ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਰਮਚਾਰੀਆਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਮੀਟਿੰਗ ਦੀ ਅਗਵਾਈ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਦੇ ਮਾਨਯੋਗ ਉਪ-ਚੇਅਰਮੈਨ ਸ. ਹਰਦੀਪ ਸਿੰਘ ਗਿੱਲ ਨੇ ਕੀਤੀ। ਇਸ ਦੌਰਾਨ ਉਨ੍ਹਾਂ ਸਫ਼ਾਈ ਕਰਮਚਾਰੀਆਂ ਅਤੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਰਮਚਾਰੀਆਂ ਨਾਲ ਸਬੰਧਤ ਮਸਲਿਆਂ ’ਤੇ ਲੋੜੀਂਦੀ ਕਾਰਵਾਈ ਕਰਨ ਅਤੇ ਕੀਤੀ ਗਈ ਕਾਰਵਾਈ ਸਬੰਧੀ ਇੱਕ ਮਹੀਨੇ ਦੇ ਅੰਦਰ ਰਿਪੋਰਟ ਆਯੋਗ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਮਾਜ ਸੇਵਕ ਆਸ਼ੂ ਮੱਟੂ ਨੇ ਸ. ਹਰਦੀਪ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਅਤੇ ਹੋਰ ਦਰਜਾ-4 ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਿਸ ਗੰਭੀਰਤਾ ਨਾਲ ਸੁਣਿਆ ਗਿਆ ਹੈ, ਉਸ ਨਾਲ ਕਰਮਚਾਰੀਆਂ ਵਿੱਚ ਆਸ ਦੀ ਨਵੀਂ ਕਿਰਨ ਜਾਗੀ ਹੈ। ਉਨ੍ਹਾਂ ਕਿਹਾ ਕਿ ਆਯੋਗ ਵੱਲੋਂ ਇੱਕ ਮਹੀਨੇ ਦੇ ਅੰਦਰ ਕਾਰਵਾਈ ਸਬੰਧੀ ਰਿਪੋਰਟ ਮੰਗੇ ਜਾਣ ਨਾਲ ਕਰਮਚਾਰੀਆਂ ਨੂੰ ਉਮੀਦ ਹੈ ਕਿ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਠੋਸ ਕਾਰਵਾਈ ਹੋਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ, ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਮੇਅਰ ਅਰੁਣ ਖੋਸਲਾ, ਸਮਾਜ ਸੇਵੀ ਆਸ਼ੂ ਮੱਟੂ, ਧਰਮਿੰਦਰ ਭੁੱਲਾਰਾਈ, ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨ ਵਿੱਕੀ ਸਹੋਤਾ, ਪ੍ਰਧਾਨ ਯੋਗੇਸ਼, ਪ੍ਰਧਾਨ ਸ਼ੁਭਮ ਸੋਂਧੀ, ਤੀਰਥ ਸਹੋਤਾ, ਸੁਰਿੰਦਰ ਰਾਵਲਪਿੰਡੀ, ਰਜਿੰਦਰ ਘੇਰਾ, ਮੌਂਟੀ, ਰਾਕੇਸ਼ ਮੱਟੂ, ਰਿੰਕੂ ਸੋਂਧੀ, ਬੰਟੀ ਗਿੱਲ, ਸੁਭਾਸ਼ ਮੱਟੂ, ਦੀਪ, ਜੋਤੀ ਬਘਾਨੀਆ, ਰਜ਼ਾ ਸਰਵਤਾ, ਮਿੰਟੂ, ਦੀਪਾ, ਰਾਕੇਸ਼ ਕੁਮਾਰ, ਰੇਖਾ, ਪ੍ਰਿੰਸ ਘਈ, ਓਹਰੀ ਸਮੇਤ ਵੱਡੀ ਗਿਣਤੀ ਵਿੱਚ ਯੂਨੀਅਨ ਆਗੂ ਅਤੇ ਮੁਲਾਜ਼ਮ ਹਾਜ਼ਰ ਸਨ।