Daily Suraj

ਪੰਜਾਬੀ

ਪੁਲਿਸ ਦੀ ਵੱਡੀ ਕਾਰਵਾਈ: ਗੈਰਕਾਨੂੰਨੀ ਹਥਿਆਰ ਤਸਕਰੀ ਰੈਕੇਟ ਬੇਨਕਾਬ

29 Jan, 2026 01:22 PM

ਪੁਲੀਸ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਅੰਮ੍ਰਿਤਸਰ ਪੁਲੀਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਤਾਲਮੇਲ ਨਾਲ ਵੱਡੀ ਨਾਰਕੋ-ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਅੰਮ੍ਰਿਤਸਰ ਵਾਸੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਬਰਾਮਦ ਸਮੱਗਰੀ ਵਿੱਚ 42.983 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰੇਨੇਡ, ਇੱਕ ਸਟਾਰ ਮਾਰਕ ਪਿਸਤੌਲ, 46 ਜ਼ਿੰਦਾ ਕਾਰਤੂਸ ਅਤੇ ਲਾਵਾਰਿਸ ਮੋਟਰਸਾਈਕਲ ਸ਼ਾਮਲ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਦੱਸਿਆ ਕਿ ਬਰਾਮਦਗੀ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਤਾਂ ਜੋ ਫ਼ਰਾਰ ਮੁਲਜ਼ਮਾਂ ਤੱਕ ਪਹੁੰਚ ਬਣਾਈ ਜਾ ਸਕੇ।

Posted By: Daily Suraj Bureau

Latest News