Daily Suraj

ਪੰਜਾਬੀ

ਕਿਹੜੇ ਜ਼ਿਲ੍ਹੇ ਦਾ ਨਤੀਜਾ ਰਿਹਾ ਸਭ ਤੋਂ ਵਧੀਆ?

14 May, 2025 11:33 PM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB 12th Result 2025) ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕੀਤਾ ਹੈ। ਜ਼ਿਲ੍ਹਾ ਪੱਧਰ ‘ਤੇ ਪਾਸ ਪ੍ਰਤੀਸ਼ਤਤਾ ਵਿੱਚ ਅੰਮ੍ਰਿਤਸਰ ਸਭ ਤੋਂ ਉੱਪਰ ਹੈ। ਇਥੇ ਪਾਸ ਪ੍ਰਤੀਸ਼ਤ 96.29 ਪ੍ਰਤੀਸ਼ਤ ਰਹੀ।

ਦੱਸ ਦਈਏ ਕਿ 12ਵੀਂ ਦੇ ਨਤੀਜਿਆਂ ‘ਚ ਇਸ ਵਾਰ ਬਰਨਾਲਾ ਦੀ ਹਰਸੀਰਤ ਕੌਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਸੂਬੇ ‘ਚੋ ਟਾਪ ਕੀਤਾ ਹੈ। ਹਰਸੀਰਤ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਵਿਦਿਆਰਥਣ ਹੈ ਫਿਰੋਜ਼ਪੁਰ ਦੇ ਕਸੋਆਣਾ ਦੀ ਮਨਵੀਰ ਕੌਰ ਨੇ 500 ਵਿੱਚੋਂ 498 ਅੰਕ (99.6%) ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਉਹ ਐਸਐਸ ਮੈਮੋਰੀਅਲ ਸੀਨੀਅਰ ਪਬਲਿਕ ਸਕੂਲ, ਕਸੋਆਣਾ ਦੀ ਵਿਦਿਆਰਥਣ ਹੈ। ਮਾਨਸਾ ਦੇ ਸ਼੍ਰੀ ਤਾਰਾ ਚੰਦ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅਰਸ਼ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਸੂਬੇ ‘ਚੋ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

#PunjabBoardResults #TopDistrict #EducationSuccess #PunjabEducation #BoardResults2024 #TopperDistrict #AcademicExcellence

Posted By: Daily Suraj Bureau

Latest News