ਸਰਕਾਰੀ ਹਾਈ ਸਕੂਲ ਖਲਵਾੜਾ ਦੇ ਸਟਾਫ ਨੇ ਦਾਖਲਾ ਵਧਾਉਣ ਸਬੰਧੀ ਪ੍ਰਾਇਮਰੀ ਸਕੂਲਾਂ ਦਾ ਕੀਤਾ ਦੌਰਾ
ਫਗਵਾੜਾ (ਅਸ਼ੋਕ ਸ਼ਰਮਾ) ਸਰਕਾਰੀ ਹਾਈ ਸਕੂਲ ਖਲਵਾੜਾ ਦੇ ਸਟਾਫ ਵਲੋਂ ਦਾਖਲਾ ਵਧਾਉਣ ਸਬੰਧੀ ਪਿੰਡ ਅਕਾਲਗੜ੍ਹ, ਬਿਸ਼ਨਪੁਰ, ਵਜੀਦੋਵਾਲ ਅਤੇ ਖਲਵਾੜਾ ਕਲੋਨੀ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੈਡਮ ਸਵਿਤਾ ਪਵਾਰ ਅਤੇ ਮਾਸਟਰ ਹਰਸਿਮਰਨ ਸਿੰਘ ਨੇ ਉਕਤ ਸਕੂਲਾਂ ਦੇ ਟੀਚਰਾਂ ਨੂੰ ਦੱਸਿਆ ਕਿ ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵਧੀਆ ਵਿਦਿਅਕ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸਕੂਲ ਦੀ ਇਮਾਰਤ ਨੂੰ ਖੁਬਸੂਰਤ ਅਤੇ ਆਧੂਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਲਈ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਪੰਜਵੀ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਤੋਂ ਬਾਅਦ ਸਰਕਾਰੀ ਹਾਈ ਸਕੂਲ ਵਿਚ ਵਿਦਿਆਰਥੀ ਦਾ ਦਾਖਲਾ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ। ਸਮੂਹ ਸਕੂਲ ਮੁਖੀਆਂ ਅਤੇ ਸਟਾਫ ਵਲੋਂ ਭਰੋਸਾ ਦਿੱਤਾ ਗਿਆ ਕਿ ਉਹ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਨਾਲ ਮਾਪਿਆਂ ਜਾਣੂ ਕਰਵਾਉਣਗੇ। ਮੈਡਮ ਸਵਿਤਾ ਪਵਾਰ ਅਤੇ ਮਾਸਟਰ ਹਰਸਿਮਰਨ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰੀ ਹਾਈ ਸਕੂਲਾ ਦਾ ਰਿਜਲਟ ਹਮੇਸ਼ਾ ਵਧੀਆ ਆਉਂਦਾ ਹੈ ਅਤੇ ਯੋਗ ਸਟਾਫ ਵਲੋਂ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਪੜ੍ਹਾਇਆ ਜਾਂਦਾ ਹੈ। ਇਹ ਸਕੂਲ ਉਕਤ ਪਿੰਡਾਂ ਦੇ ਵਿਦਿਆਰਥੀਆਂ ਲਈ ਸਭ ਤੋਂ ਨਜਦੀਕ ਅਤੇ ਸੁਵਿਧਾ ਸੰਪਨ ਵਿਦਿਅਕ ਅਦਾਰਾ ਹੈ। ਇਸ ਮੌਕੇ ਸਕੂਲਾਂ ਦੇ ਇੰਚਾਰਜ, ਸਟਾਫ ਅਤੇ ਪਿੰਡ ਦੇ ਪਤਵੰਤੇ ਵੀ ਹਾਜਰ ਸਨ।
Posted By: Daily Suraj Bureau