ਨਿਰਧਾਰਿਤ ਸਮੇ ਤੋਂ ਪਹਿਲਾਂ ਖੋਲ੍ਹੇ ਗਏ ਦੇਸ਼ ਦੇ ਇਹ 32 ਹਵਾਈ ਅੱਡੇ

ਨਿਰਧਾਰਿਤ ਸਮੇ ਤੋਂ ਪਹਿਲਾਂ ਖੋਲ੍ਹੇ ਗਏ ਦੇਸ਼ ਦੇ ਇਹ 32 ਹਵਾਈ ਅੱਡੇ

ਨਵੀ ਦਿੱਲੀ : ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਹਾਲ ਹੀ ਵਿੱਚ ਬਹੁਤ ਸਾਰੀਆਂ ਹਵਾਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਈ ਹਵਾਈ ਅੱਡਿਆਂ ਤੋਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਦੇਸ਼ ਭਰ ਦੇ ਕੁੱਲ 32 ਹਵਾਈ ਅੱਡਿਆਂ ਤੋਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਪਰ ਇਹ ਹੁਣ ਹਵਾਈ ਅੱਡੇ ਨਾਗਰਿਕ ਉਡਾਣ ਕਾਰਜਾਂ ਲਈ ਖੋਲ੍ਹ ਦਿੱਤੇ ਗਏ ਹਨ।

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਚੰਡੀਗੜ੍ਹ ਸਮੇਤ ਕਈ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ। ਹੁਣ ਉਨ੍ਹਾਂ ਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਅਤੇ ਹੋਰ ਹਵਾਬਾਜ਼ੀ ਰੈਗੂਲੇਟਰਾਂ ਨੇ ਦਿੱਤੀ ਹੈ। ਇਨ੍ਹਾਂ ਹਵਾਈ ਅੱਡਿਆਂ ਵਿੱਚ ਆਦਮਪੁਰ, ਅੰਬਾਲਾ, ਅੰਮ੍ਰਿਤਸਰ, ਅਵੰਤੀਪੁਰ, ਬਠਿੰਡਾ, ਭੁਜ, ਬੀਕਾਨੇਰ, ਚੰਡੀਗੜ੍ਹ, ਹਲਵਾਰਾ, ਹਿੰਡਨ, ਜੈਸਲਮੇਰ, ਜੰਮੂ, ਜਾਮਨਗਰ, ਜੋਧਪੁਰ, ਕਾਂਗੜਾ, ਕੇਸ਼ੋਦ, ਕਿਸ਼ਨਗੜ੍ਹ, ਕੁੱਲੂ ਮਨਾਲੀ, ਲੇਹ, ਮੁੰਦਰਾ, ਨਲੀਆ, ਪਠਾਨਕੋਟ, ਪਟਿਆਲਾ, ਸ਼੍ਰੀਨਗਰ, ਸ਼ਹਿਰਾਬੰਦ, ਪੁਰਮਹਿਰਾ, ਰਾਜਕੋਟਲਾ, ਪੁਰਮਹਿਲਾ ਉਤਰਲਾਈ ਅਤੇ ਲੁਧਿਆਣਾ ਸ਼ਾਮਲ ਹਨ।

ਏਅਰਪੋਰਟ ਅਥਾਰਟੀ ਆਫ ਇੰਡੀਆ ਨੇ ਸੋਮਵਾਰ ਨੂੰ ਇੱਕ ਪ੍ਰੈਸ ਰਿਲੀਜ਼ ਰਾਹੀਂ ਹਵਾਈ ਅੱਡਿਆਂ ਦੇ ਖੁੱਲ੍ਹਣ ਬਾਰੇ ਜਾਣਕਾਰੀ ਦਿੱਤੀ। ਇਸ ਵਿੱਚ ਕਿਹਾ ਗਿਆ ਹੈ ਕਿ 32 ਹਵਾਈ ਅੱਡੇ ਜੋ 15 ਮਈ ਤੱਕ ਬੰਦ ਸਨ, ਹੁਣ ਤੁਰੰਤ ਪ੍ਰਭਾਵ ਨਾਲ ਜਹਾਜ਼ਾਂ ਦੇ ਸੰਚਾਲਨ ਲਈ ਉਪਲਬਧ ਹਨ। ਯਾਤਰੀਆਂ ਨੂੰ ਉਡਾਣ ਦੀ ਜਾਣਕਾਰੀ ਲਈ ਏਅਰਲਾਈਨ ਕੰਪਨੀਆਂ ਦੀਆਂ ਵੈੱਬਸਾਈਟਾਂ ਤੇ ਸੰਪਰਕ ਕਰਨ ਲਈ ਵੀ ਕਿਹਾ ਗਿਆ ਹੈ।

#AirportsReopen #IndiaAirports #AviationNews #CivilAviation #TravelUpdate #AirportResumption #FlightOperations #TravelNews #IndiaNews