Daily Suraj

ਪੰਜਾਬੀ

ਸਿੱਖਿਆ ਵਿਭਾਗ ਵੱਲੋਂ 18 ਗੈਰ-ਮਾਨਤਾ ਪ੍ਰਾਪਤ ਸਕੂਲ ਬੰਦ ਕਰਨ ਦੇ ਹੁਕਮ

28 Apr, 2025 10:11 PM

ਚੰਡੀਗੜ੍ਹ : ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਵਿਭਾਗ ਦੇ ਸਖ਼ਤ ਰਵੱਈਏ ਕਾਰਨ ਅੰਬਾਲਾ ਜ਼ਿਲ੍ਹੇ ਵਿੱਚ ਚੱਲ ਰਹੇ 18 ਗੈਰ-ਮਾਨਤਾ ਪ੍ਰਾਪਤ ਸਕੂਲ ਬੰਦ ਕਰ ਦਿੱਤੇ ਗਏ ਹਨ ਜਦੋਂ ਕਿ ਇੱਕ ਗੈਰ-ਮਾਨਤਾ ਪ੍ਰਾਪਤ ਸਕੂਲ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਵਿਭਾਗੀ ਇਜਾਜ਼ਤ ਦੀ ਉਡੀਕ ਕੀਤੀ ਜਾ ਰਹੀ ਹੈ।

ਟ੍ਰਿਬਿਊਨ ਦੀ ਖ਼ਬਰ ਅਨੁਸਾਰ, ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਸੁਧੀਰ ਕਾਲੜਾ ਨੇ 4 ਅਪਰੈਲ ਨੂੰ 33 ਗੈਰ-ਮਾਨਤਾ ਪ੍ਰਾਪਤ ਸਕੂਲਾਂ ਦੀ ਸੂਚੀ ਜਾਰੀ ਕਰਕੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਇਨ੍ਹਾਂ ਸਕੂਲਾਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਇਹ ਵੀ ਹਦਾਇਤ ਕੀਤੀ ਗਈ ਸੀ ਕਿ 33 ਪਛਾਣੇ ਗਏ ਗੈਰ-ਮਾਨਤਾ ਪ੍ਰਾਪਤ ਸਕੂਲਾਂ ਤੋਂ ਇਲਾਵਾ ਜੇ ਕੋਈ ਹੋਰ ਗੈਰ-ਮਾਨਤਾ ਪ੍ਰਾਪਤ ਸਕੂਲ ਚੱਲ ਰਿਹਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਰਿਪੋਰਟ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਦੇ ਦਫ਼ਤਰ ਨੂੰ ਭੇਜੀ ਜਾਵੇ ।

ਇਸ ਦੌਰਾਨ ਸੱਤ ਹੋਰ ਗੈਰ ਮਾਨਤਾ ਪ੍ਰਾਪਤ ਸਕੂਲਾਂ ਬਾਰੇ ਪਤਾ ਲੱਗਾ ਅਤੇ ਬੀਈਓਜ਼ ਨੇ ਕੁੱਲ 40 ਸਕੂਲਾਂ ਦੀ ਰਿਪੋਰਟ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਨੂੰ ਸੌਂਪ ਦਿੱਤੀ। ਇਨ੍ਹਾਂ ਗੈਰ-ਮਾਨਤਾ ਪ੍ਰਾਪਤ ਸਕੂਲਾਂ ਨੂੰ ਤਰਕਪੂਰਨ ਦਸਤਾਵੇਜ਼ਾਂ ਦੇ ਆਧਾਰ ’ਤੇ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਵੀ ਦਿੱਤਾ ਗਿਆ।

ਕਾਲੜਾ ਨੇ ਕਿਹਾ ਕਿ ਵਿਭਾਗੀ ਨਿਯਮਾਂ ਅਨੁਸਾਰ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਚੱਲ ਰਹੇ ਅਣਅਧਿਕਾਰਤ ਸਕੂਲਾਂ ਜਾਂ ਅਣਅਧਿਕਾਰਤ ਕਲਾਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਜੇ ਕਿਸੇ ਵੀ ਪ੍ਰਾਈਵੇਟ ਸਕੂਲ ਵਿੱਚ ਕੋਈ ਅਣਅਧਿਕਾਰਤ ਕਲਾਸਾਂ ਲੱਗੀਆਂ ਮਿਲੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਕਲੱਸਟਰ ਹੈੱਡ ਅਤੇ ਬੀਈਓ ਦੀ ਹੋਵੇਗੀ। ਉਹ ਅਜਿਹੇ ਸਕੂਲਾਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਸਕਦੇ ਹਨ।

#EducationDepartment #FakeSchools #SchoolClosure #PunjabEducation #QualityEducation #SchoolRegulation #NonRecognizedSchools

Posted By: Daily Suraj Bureau

Latest News