Daily Suraj

ਪੰਜਾਬੀ

ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ ਆਯੋਜਿਤ

05 Feb, 2026 02:42 PM

ਗੁਰੂ ਘਰ ਦੇ ਸੱਚੇ ਸੇਵਕ ਵਜੋਂ ਗੁਰਚਰਨ ਸਿੰਘ ਰਸੀਆ ਨੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਇਆ- ਭਾਈ ਦਵਿੰਦਰ ਸਿੰਘ ਖਾਲਸਾ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਭਰੀਆਂ ਹਾਜ਼ਰੀਆਂ ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਕੇਵਲ ਗੁਰੂ ਘਰ ਦੇ ਕੀਰਤਨੀਏ ਹੀ ਨਹੀਂ ਸਨ ਬਲ ਕਿ ਗੁਰੂ ਨਾਨਕ ਦੇਵ ਜੀ ਮਹਾਰਾਜ ਵੱਲੋਂ ਬਖਸ਼ੇ ਸਿਧਾਂਤਾਂ ਤੇ ਪਹਿਰਾ ਦੇਣ ਵਾਲੇ ਗੁਰੂ ਘਰ ਦੇ ਇੱਕ ਸੱਚੇ ਸੇਵਕ ਵੀ ਸਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਪਹਿਲੇ ਬਰਸੀ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ, ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸ਼ੀਅਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ । ਇਸ ਦੌਰਾਨ ਸਮਾਗਮ ਅੰਦਰ ਪੁੱਜੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾ, ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ, ਬਾਬਾ ਅਨਹਦਰਾਜ ਸਿੰਘ ਨਾਨਕਸਰ ਸਮਰਾਲਾ ਚੌਕ ਲੁਧਿਆਣਾ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਅਤੇ ਪ੍ਰਸਿੱਧ ਕੀਰਤਨੀਏ ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲਿਆਂ ਨੇ ਵੀ ਭਾਈ ਗੁਰਚਰਨ ਸਿੰਘ ਰਸੀਆ ਦੀਆਂ ਵਡਮੁੱਲੀਆਂ ਸੇਵਾਵਾਂ ਤੇ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਹੋਇਆਂ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਵਾਲੇ, ਸ਼ਬਦ ਗੁਰੂ ਦੇ ਜੱਸ ਰਾਹੀ ਸੰਗਤਾਂ ਨੂੰ ਪ੍ਰਭੂ ਭਗਤੀ ਨਾਲ ਜੋੜਨ ਵਾਲੇ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਕਲਿਆਣ ਦੇ ਕਾਰਜਾਂ ਵਿੱਚ ਲਗਾਉਣ ਵਾਲੇ ਭਾਈ ਗੁਰਚਰਨ ਸਿੰਘ ਰਸੀਆ ਪੰਥ ਤੇ ਸਮਾਜ ਦੀ ਇੱਕ ਅਜ਼ੀਮ ਸ਼ਖ਼ਸ਼ੀਅਤ ਸਨ l ਜਿਨ੍ਹਾਂ ਦੀਆਂ ਨਿੱਘੀਆਂ ਤੇ ਪਿਆਰੀਆਂ ਯਾਦਾਂ ਹਮੇਸ਼ਾਂ ਸਾਡੇ ਅੰਗ- ਸੰਗ ਵੱਸਦੀਆਂ ਰਹਿਣਗੀਆਂ, ਖਾਸ ਕਰਕੇ ਮੌਜੂਦਾ ਸਮੇਂ ਵਿੱਚ ਉਨ੍ਹਾਂ ਦੇ ਹੋਣਹਾਰ ਸਪੁੱਤਰਾਂ ਸ੍ਰ: ਜਗਜੀਤ ਸਿੰਘ, ਵਾਹਿਗੁਰੂਪਾਲ ਸਿੰਘ ਅਤੇ ਸਮੁੱਚੇ ਰਸੀਆ ਪਰਿਵਾਰ ਵੱਲੋਂ ਕੀਤੇ ਜਾ ਰਹੇ ਧਾਰਮਿਕ ਤੇ ਸਮਾਜਿਕ ਕਾਰਜ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਤੋਂ ਪਹਿਲਾਂ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਜੀ ਦੀ ਯਾਦ ਨੂੰ ਸਮਰਪਿਤ ਪਹਿਲੇ ਬਰਸੀ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲੇ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਮਹਾਂਗੁਰਜੋਤ ਸਿੰਘ ਅਤੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਦੇ ਕੀਰਤਨੀ ਜੱਥੇ ਦੀਆਂ ਬੀਬੀਆਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ, ਉੱਥੇ ਨਾਲ ਹੀ ਪ੍ਰਸਿੱਧ ਕਥਾ ਵਾਚਕ ਬਾਬਾ ਬੰਤਾ ਸਿੰਘ ਨੇ ਗੁਰਬਾਣੀ ਦੀ ਕਥਾ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਸੰਗਤਾਂ ਦੇ ਨਾਲ ਕੀਤੀ । ਇਸ ਮੌਕੇ ਬਰਸੀ ਸਮਾਗਮ ਅੰਦਰ ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਮੰਡੀ ਵਾਲੇ, ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ, ਬਾਬਾ ਹਰਚਰਨ ਸਿੰਘ ਖਾਲਸਾ ਰਾਮਪੁਰ ਵਾਲਿਆਂ ਵੱਲੋਂ ਵੀ ਆਪਣੇ ਸੇਵਕਾਂ ਰਾਹੀ ਰਸੀਆ ਪਰਿਵਾਰ ਨੂੰ ਆਪਣੀਆਂ ਨਿੱਘੀਆਂ ਅਸੀਸਾਂ ਭੇਜੀਆਂ ਗਈਆਂ । ਬਰਸੀ ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ: ਇੰਦਰਜੀਤ ਸਿੰਘ ਮੱਕੜ ਨੇ ਸਮਾਗਮ ਅੰਦਰ ਪੁੱਜੀਆਂ ਸਮੂਹ ਸ਼ਖ਼ਸ਼ੀਅਤਾਂ ਅਤੇ ਸੰਗਤਾਂ ਦਾ ਰਸੀਆ ਪਰਿਵਾਰ ਵੱਲੋਂ ਧੰਨਵਾਦ ਪ੍ਰਗਟ ਕੀਤਾ। ਸਮਾਗਮ ਦੌਰਾਨ ਸਟੇਜ਼ ਸਕੱਤਰ ਦੀ ਸੇਵਾ ਗਿਆਨੀ ਗੁਰਮੀਤ ਸਿੰਘ ਜਲੰਧਰ ਵਾਲਿਆਂ ਨੇ ਬੜੀ ਬਾਖੂਬੀ ਨਾਲ ਨਿਭਾਈ । ਇਸ ਮੌਕੇ ਬਰਸੀ ਸਮਾਗਮ ਦੇ ਮੁੱਖ ਪ੍ਰਬੰਧਕ ਜਗਜੀਤ ਸਿੰਘ ਤੇ ਵਾਹਿਗੁਰੂਪਾਲ ਸਿੰਘ (ਸਪੁੱਤਰ ਗੁਰਚਰਨ ਸਿੰਘ ਰਸੀਆ), ਜਸਮਨ ਸਿੰਘ, ਗੁਰੂ ਫ਼ਤਿਹ ਸਿੰਘ, ਹਰਜਸ ਸਿੰਘ(ਪੋਤਰੇ), ਬੀਬੀ ਜੋਗਿੰਦਰ ਕੌਰ ਰਸੀਆ, ਮਨਪ੍ਰੀਤ ਸਿੰਘ ਯੂ.ਐਸ.ਏ, ਗੁਰਪ੍ਰੀਤ ਸਿੰਘ ਮੱਕੜ, ਭੁਪਿੰਦਰ ਸਿੰਘ ਮਨੀ ਜਿਊਲਰਜ਼, ਹਰਚਰਨ ਸਿੰਘ ਗੋਹਲਵੜੀਆਂ (ਸਾਬਕਾ ਮੇਅਰ ਲੁਧਿਆਣਾ), ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਮੱਕੜ, ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ੍ਰ: ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਭੁਪਿੰਦਰ ਸਿੰਘ ਅਰੋੜਾ, ਅਵਤਾਰ ਸਿੰਘ ਬੀ.ਕੇ, ਹਰਮੀਤ ਸਿੰਘ ਡੰਗ ,ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Posted By: Daily Suraj Bureau

Latest News