Daily Suraj

ਪੰਜਾਬੀ

ਵੱਡੀ ਰੈਲੀ ਲਈ ਮੋਗਾ ਤਿਆਰ, ਸੀਐਮ ਮਾਨ ਕਰਨਗੇ ਸੰਬੋਧਨ

16 Feb, 2026 12:43 PM

ਸਿਹਤ ਠੀਕ, ਜਲਦ ਹੀ ਮਿਲੇਗੀ ਹਸਪਤਾਲ ‘ਚੋਂ ਛੁੱਟੀ ਮੋਗਾ ਜ਼ਿਲ੍ਹੇ (Breaking) ਦੇ ਪਿੰਡ ਕਿੱਲੀ ਚਹਿਲਾਂ ਵਿੱਚ ਹੋਣ ਵਾਲੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ-2” ਰੈਲੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਪਹਿਲਾਂ ਇਹ ਕਿਆਸ ਲਾਈ ਜਾ ਰਹੀ ਸੀ ਕਿ ਸਿਹਤ ਠੀਕ ਨਾ ਹੋਣ ਕਾਰਨ ਸ਼ਾਇਦ ਇਸ ਰੈਲੀ ‘ਚ ਸ਼ਾਮਿਲ ਨਾ ਹੋ ਸਕਣ। ਰੈਲੀ ‘ਚ ਸ਼ਾਮਿਲ ਹੋਣ ਦੀ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਲਿਖਿਆ, “ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਹੋ ਰਹੀ ਹੈ…ਮਿਲਦੇ ਹਾਂ ਦੋਸਤੋ” ਮੁੱਖ ਮੰਤਰੀ ਭਗਵੰਤ ਮਾਨ ਇਸ ਵੇਲੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ ਅਤੇ ਉਨ੍ਹਾਂ ਦੇ ਐਕਸ ‘ਤੇ ਇਸ ਟਵੀਟ ਤੋਂ ਲੱਗ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ‘ਚੋਂ ਛੁੱਟੀ ਮਿਲ ਜਾਵੇਗੀ। ਦੱਸ ਦਈਏ ਕਿ ਬੀਤੇ ਦਿਨ ਸ਼ਿਵਰਾਤਰੀ ਦੇ ਮੌਕੇ ‘ਤੇ ਪੂਜਾ ਕਰਨ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਉੱਥੇ ਉਨ੍ਹਾਂ ਦੇ ਸਾਰੇ ਟੈਸਟ ਕੀਤੇ ਗਏ। ਜੋ ਕਿ ਠੀਕ ਆਏ ਹਨ। ਅੱਜ ਦੀ ਮੋਗਾ ਰੈਲੀ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਸਮੇਤ ਆਪ ਦੀ ਹੋਰ ਸੀਨੀਅਰ ਲੀਡਰਸ਼ਿਪ ਵੀ ਸ਼ਾਮਿਲ ਹੋਵੇਗੀ।

Latest News