Daily Suraj

ਪੰਜਾਬੀ

ਅਹਿਮਦਗੜ੍ਹ ਦੇ ਪਿੰਡ ਜੰਡਾਲੀ ਕਲਾਂ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

23 Oct, 2020 05:30 AM

ਅਹਿਮਦਗੜ੍ਹ (ਸੰਗਰੂਰ), 23 ਅਕਤੂਬਰ (ਪ.ਪ)-ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਜੰਡਾਲੀ ਕਲਾਂ ਵਿਖੇ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 6 ਵਜੇ ਸੈਰ ਤੋਂ ਵਾਪਸ ਆ ਰਹੇ ਪਿੰਡ ਦੇ ਵਾਸੀ ਜਸਪ੍ਰੀਤ ਸਿੰਘ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਪਏ ਸਨ। ਜਸਪ੍ਰੀਤ ਸਿੰਘ ਨੇ ਤੁਰੰਤ ਖਿੱਲਰੇ ਅੰਗਾਂ ਨੂੰ ਇਕੱਤਰ ਕਰਕੇ ਇਸ ਦੀ ਇਤਲਾਹ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪੁੱਜੀ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੀ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Latest News