ਖਨੌਰੀ ਬਾਰਡਰ 'ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ
ਖਨੌਰੀ ਬਾਰਡਰ : ਖਨੌਰੀ ਬਾਰਡਰ ਉੱਪਰ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਦਾ 14ਵਾਂ ਦਿਨ ਮਰਨ ਵਰਤ ’ਤੇ ਪਹੁੰਚ ਚੁੱਕਿਆ ਹੈ। ਖਨੌਰੀ ਬਾਰਡਰ 'ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਸੰਗਰੂਰ ਸਰਤਾਰ ਸਿੰਘ ਚਾਹਲ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ। ਇਸ ਮੌਕੇ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਡੱਲੇਵਾਲ ਸਾਹਿਬ ਦੀ ਸਿਹਤ ਖ਼ਰਾਬ ਹੈ। ਇਸ ਕਰਕੇ ਅੱਜ ਸਟੇਜ ’ਤੇ ਵੀ ਨਹੀਂ ਆ ਸਕਿਆ। ਉਹਨਾਂ ਦਾ ਕਹਿਣਾ ਸੀ ਕਿ ਅਗਲੀ ਰਣਨੀਤੀ ਮੀਟਿੰਗ ਤੋਂ ਬਾਅਦ ਤੈਅ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਭਲਕੇ 10 ਦਸੰਬਰ ਨੂੰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਨੂੰ 15 ਦਿਨ ਪੂਰੇ ਹੋਣ ’ਤੇ ਖਨੌਰੀ ਮੋਰਚੇ ਉੱਪਰ ਕਿਸੇ ਵੀ ਚੁੱਲੇ ਵਿੱਚ ਅੱਗ ਨਹੀਂ ਬਲੇਗੀ। ਸਾਰੇ ਕਿਸਾਨਾਂ ਵਲੋਂ ਮਰਨ ਵਰਤ ਰੱਖਿਆ ਜਾਵੇਗਾ।
Posted By: Daily Suraj Bureau