Daily Suraj

ਪੰਜਾਬੀ

ਅੰਮ੍ਰਿਤਸਰ ਦੌਰੇ ਦੂਜਾ ਦਿਨ: ਭਗਵੰਤ ਮਾਨ ਨੇ ਅਜਨਾਲਾ ਵਿੱਚ ਨਵੇਂ ਸਰਕਾਰੀ ਕਾਲਜ ਦੀ ਨੀਂਹ ਰੱਖੀ

19 Jan, 2026 03:02 PM

ਚੰਡੀਗੜ੍ਹ, Amritsar : ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਅੱਜ ਦੂਜਾ ਦਿਨ ਹੈ। ਇਸ ਦੌਰੇ ਦੌਰਾਨ, ਉਹ ਅੱਜ ਅਜਨਾਲਾ ਪਹੁੰਚੇ ਹਨ, ਜਿੱਥੇ ਉਹਨਾਂ ਨੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਹੈ। ਅਜਨਾਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਪਿੰਡ ਬਿਕਰਾਉਰ ਵਿਖੇ ਬਣਨ ਵਾਲੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ Iਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੰਤਰੀ ਹਰਭਜਨ ਸਿੰਘ ਈ.ਟੀ.ਓ ਤੋਂ ਇਲਾਵਾ ਹੋਰ ਲੀਡਰ ਤੇ ਇਲਾਕਾ ਵਾਸੀ ਹਾਜ਼ਰ ਸਨ I

Latest News