ਵਿਸਾਖੀ ਮੌਕੇ ਵਾਪਰਿਆ ਦੁੱਖਦਾਈ ਹਾਦਸਾ, SGPC ਪ੍ਰਧਾਨ ਵੱਲੋਂ ਸੰਵੇਦਨਾ ਪ੍ਰਗਟ

ਵਿਸਾਖੀ ਮੌਕੇ ਵਾਪਰਿਆ ਦੁੱਖਦਾਈ ਹਾਦਸਾ, SGPC ਪ੍ਰਧਾਨ ਵੱਲੋਂ ਸੰਵੇਦਨਾ ਪ੍ਰਗਟ

ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਬੀਤੀ ਰਾਤ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ 6 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਬਹੁਤ ਹੀ ਦੁਖਦਾਈ ਹੈ ਅਤੇ ਇਸ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਇਹ ਸਮਾਂ ਬੇਹੱਦ ਪੀੜਾਦਾਇਕ ਹੈ। ਐਡਵੋਕੇਟ ਧਾਮੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਸ਼ਰਧਾਲੂਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕਰਦਿਆਂ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਸੰਭਵ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਹਾਦਸੇ ਵਿੱਚ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੀਆਂ ਆਤਮਾਵਾਂ ਨੂੰ ਚਰਨਾਂ ਵਿੱਚ ਨਿਵਾਸ ਬਖਸ਼ਿਆ ਜਾਵੇ ਅਤੇ ਜ਼ਖਮੀਆਂ ਨੂੰ ਜਲਦੀ ਚੰਗੀ ਸਿਹਤ ਪ੍ਰਾਪਤ ਹੋਵੇ।