Daily Suraj

ਪੰਜਾਬੀ

ਭਲਕੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫੈਸਲਿਆਂ ਦੀ ਸੰਭਾਵਨਾ

08 Jan, 2026 01:32 PM

ਚੰਡੀਗੜ੍ਹ ਪੰਜਾਬ (Punjab) ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 9 ਜਨਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਹ ਮੀਟਿੰਗ ਸ਼ਾਮ ਨੂੰ 4 ਵਜੇ ਹੋਵੇਗੀ। ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ, ਇਸ ਕੈਬਨਿਟ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ ਅਤੇ ਕੁਝ ਵੱਡੇ ਫੈਸਲਿਆਂ ’ਤੇ ਮੋਹਰ ਲੱਗਣ ਦੀ ਵੀ ਸੰਭਾਵਨਾ ਹੈ। ਇਸ ਕੈਬਨਿਟ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Posted By: Daily Suraj Bureau

Latest News