ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ
ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ’ਚ ਜ਼ਿਲ੍ਹਾ ਪੱਧਰ ’ਤੇ ਵਿਸ਼ਾਲ ਰੋਸ ਧਰਨੇ ਮੁਜ਼ਾਹਰਿਆਂ ਤਹਿਤ ਬਾਰਿਸ਼ ਹੋਣ ਦੇ ਬਵਾਜੂਦ ਕਸਿਾਨ ਜੱਥੇਬੰਦੀਆਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਮੁਕਤ ਏ ਮੀਨਾਰ ’ਚ ਰੋਸ ਧਰਨਾ ਦਿੱਤਾ। ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਸਰਬ ਸਾਂਝਾ ਏਡੀਸੀ ਦਫ਼ਤਰ ਮੁਕਤਸਰ ਨੂੰ ਮੰਗ ਪੱਤਰ ਵੀ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਨਛੱਤਰ ਸਿੰਘ ਜੈਤੋ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂ ਵਾਲੀ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁੱਡੀਆਂ, ਬੀਕੇਯੂ ਲੱਖੋਵਾਲ ਦੇ ਗਗਨਦੀਪ ਸਿੰਘ ਕਬਰਵਾਲਾ, ਕੌਮੀ ਕਿਸਾਨ ਯੂਨੀਅਨ ਦੇ ਹਰਜਿੰਦਰ ਸਿੰਘ ਦੂਹੇਵਾਲਾ, ਕੁਲਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਚਰਨਜੀਤ ਸਿੰਘ ਵਣਵਾਲਾ, ਕੌਮੀ ਕਿਸਾਨ ਯੂਨੀਅਨ ਦੇ ਹਰਜਿੰਦਰ ਸਿੰਘ ਦੂਹੇਵਾਲਾ ਨੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਬਾਰੇ ਡੂੰਘੀ ਚਿੰਤਾ ਜ਼ਾਹਰ ਕੀਤੀ ਅਤੇ ਖੇਤੀ ਮੰਡੀਕਰਨ ਸਬੰਧੀ ਰਾਸ਼ਟਰੀ ਨੀਤੀ ਦਾ ਡ੍ਰਾਫਟ ਖਰੜਾ ਤਰੁੰਤ ਵਾਪਸ ਲੈਣ ਤੇ ਨੋਇਡਾ ਦੀ ਜੇਲ੍ਹ ’ਚ ਬੰਦ ਕਿਸਾਨ ਆਗੂਆਂ ਨੂੰ ਤਰੁੰਤ ਰਿਹਾਅ ਕਰਨ, ਭਾਰਤ ਸਰਕਾਰ ਵਿਦੇਸ਼ੀ ਸੰਧੀਆਂ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤੋਂ ਬਾਹਰ ਆਵੇ, ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਦਰਜ ਕੀਤੇ ਪਰਚੇ ਜੁਰਮਾਨੇ ਲਾਲ਼ ਐਂਟਰੀ ਰੱਦ ਕਰਾਉਣ ਤੋਂ ਸੰਘਰਸ਼ ਜਾਰੀ ਰਹੇਗਾ ਦਾ ਐਲਾਨ ਵੀ ਕੀਤਾ। ਮੁੱਖ ਬੁਲਾਰੇ ’ਚ ਬੀਕੇਯੂ ਰਾਜੇਵਾਲ ਦੇ ਗੋਬਿੰਦ ਸਿੰਘ ਕੋਟਲੀ ਦੇਵਨ, ਬੀਕੇਯੂ ਬੁਰਜ਼ ਗਿੱਲ ਦੇ ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਹਰੀਕੇ ਕਲਾਂ, ਕੁਲਹਿੰਦ ਕਿਸਾਨ ਸਭਾ ਪੁੰਨਾਂਵਾਲ ਦੇ ਧਰਮਪਾਲ ਝਬੇਲਵਾਲੀ, ਪੰਜਾਬ ਕਿਸਾਨ ਯੂਨੀਅਨ ਦੇ ਜਰਨੈਲ ਸਿੰਘ ਰੋੜਾਂਵਾਲੀ, ਬੀਕੇਯੂ ਮਾਨਸਾ ਦੇ ਜਥੇਦਾਰ ਬਲਜਿੰਦਰ ਸਿੰਘ ਗੁਰੂਸਰ, ਬੀਕੇਯੂ ਮਾਲਵਾ ਹੀਰਕੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਗੋਨਿਆਣਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬਲਜੀਤ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਅਰਮਜੀਤ ਪਾਲ ਹਰੀਕੇ ਕਲਾਂ, ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਕਾ ਸਿੰਘ ਖੁੰਡੇ ਹਲਾਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਪ੍ਰੀਤ ਕੌਰ ਢਿੱਲਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ਼ ਗੱਲਬਾਤ ਕਰੇ ਤੇ ਖੇਤੀ ਮੰਡੀਕਰਨ ਡ੍ਰਾਫਟ ਖਰੜਾ ਤਰੁੰਤ ਵਾਪਸ ਲਵੇ। ਸਟੇਜ਼ ਦੀ ਜੁੰਮੇਵਾਰੀ ਗੁਰਭਗਤ ਸਿੰਘ ਭਲਾਈਆਣਾ, ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਗੁਰਪ੍ਰੀਤ ਸਿੰਘ ਗੰਧੜ ਵੱਲੋਂ ਨਿਭਾਈ। ਇਸਤੋਂ ਇਲਾਵਾ ਮਾ. ਬਲਵਿੰਦਰ ਸਿੰਘ ਥਾਂਦੇਵਾਲਾ, ਗੁਰਮੀਤ ਸਿੰਘ ਭਿੰਦਰ ਸਿੰਘ ਲੰਮੀ ਢਾਬ, ਬਲਦੇਵ ਸਿੰਘ ਹਰੀਕੇ ਕਲਾਂ, ਬਲਜੀਤ ਸਿੰਘ ਲੰਢੇ ਰੋਡੇ, ਗੁਰਮੀਤ ਸਿੰਘ ਬਿੱਟੂ ਮੱਲਣ ਤੇ ਬਲਾਕਾਂ ਇਕਾਈਆਂ ਦੇ ਪ੍ਰਧਾਨ ਸਕੱਤਰ ਵੀ ਹਾਜ਼ਰ ਸਨ।
Posted By: Daily Suraj Bureau