Daily Suraj

ਪੰਜਾਬੀ

ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ

27 Jan, 2020 05:30 AM

ਕੁੱਪ ਕਲਾਂ, 26 ਜਨਵਰੀ - ਅੱਜ ਮਲੇਰਕੋਟਲਾ-ਲੁਧਿਆਣਾ ਮਾਰਗ ਤੇ ਪਿੰਡ ਭੋਗੀਵਾਲ ਨੇੜੇ ਗੰਨੇ ਨਾਲ ਲੱਦੀ ਖੜ੍ਹੀ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਭੂਸ਼ਨ ਸਿੰਘ ਵਾਸੀ ਬਿਹਾਰ ਤੇ ਜ਼ਖ਼ਮੀ ਦੀ ਪਹਿਚਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ, ਜੋ ਕਿ ਨਜ਼ਦੀਕੀ ਵੂਲਨ ਮਿੱਲ ਅਕਬਰਪੁਰ ਛੰਨਾ ਵਿਖੇ ਬਤੌਰ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਤੇ ਹੁਣ ਮਲੇਰਕੋਟਲਾ ਸ਼ਹਿਰ ਵਿਖੇ ਕਿਰਾਏ ਦੇ ਮਕਾਨ ਵਿਚ ਰਹਿੰਦੇ ਹਨ। ਇਸ ਸਬੰਧੀ ਪੁਲਿਸ ਨੇ ਬਿਨਾਂ ਰਿਫ਼ਲੈਕਟਰ ਤੇ ਇੰਡੀਗੇਟਰਾਂ ਦੇ ਸੜਕ 'ਤੇ ਖੜੀ ਟਰੈਕਟਰ ਟਰਾਲੀ ਦੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Latest News