Daily Suraj

ਪੰਜਾਬੀ

ਪੁਲੀਸ ਨੇ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੂੰ ਹਿਰਾਸਤ ’ਚ ਲਿਆ

12 Jan, 2026 04:28 PM

ਧਰੇੜੀ ਜੱਟਾਂ ਟੋਲ ਪਲਾਜ਼ਾ ਤੋਂ ਚੁੱਕਿਆ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਤਿੰਨ ਸਾਲਾਂ ਤੋਂ ਮੋਹਾਲੀ ਅਤੇ ਚੰਡੀਗੜ੍ਹ ਦੀ ਹੱਦ ਤੇ ਜਾਰੀ ਕੌਮੀ ਇਨਸਾਫ ਮੋਰਚੇ ਦੀ ਅਗਵਾਈ ਕਰ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮ ਦੇ ਪਿਤਾ ਗੁਰਚਰਨ ਸਿੰਘ ਜਰੀਕਪੁਰ ਨੂੰ ਅੱਜ ਪਟਿਆਲਾ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਵੱਲੋਂ ਅੱਜ 12 ਤੋਂ 3 ਵਜੇ ਤੱਕ ਕਿਸਾਨਾਂ ਦੀ ਮਦਦ ਨਾਲ ਟੋਲ ਪਲਾਜ਼ਿਆਂ 'ਤੇ ਧਰਨੇ ਲਾ ਕੇ ਪਰਚੀ ਮੁਕਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਦੌਰਾਨ ਹੀ ਉਹ ਜਦੋਂ ਇੱਥੇ ਰਾਜਪੁਰਾ ਰੋਡ 'ਤੇ ਸਥਿਤ ਧਰੇੜੀ ਜੱਟਾਂ ਵਾਲੇ ਟੋਲ ਪਲਾਜੇ 'ਤੇ ਪਹੁੰਚੇ ਤਾਂ ਕੁੱਝ ਹੀ ਸਮੇਂ ਬਾਅਦ ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਬੰਦ ਕਰ ਦਿੱਤਾ। ਉਧਰ ਡਾਕਟਰ ਦਰਸ਼ਨ ਪਾਲ ਸਿੰਘ ਦੀ ਅਗਵਾਈ ਹੇਠ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਜੰਗ ਸਿੰਘ ਭਟੇੜੀ ਦੀ ਅਗਵਾਈ ਹੇਠ ਲਈ ਕਿਸਾਨ ਯੂਨੀਅਨ ਭਟੇੜੀ ਵੱਲੋਂ ਧਰੇੜੀ ਜੱਟਾਂ ਟੋਲ ਪਲਾਜੇ 'ਤੇ ਧਰਨਾ ਮਾਰ ਕੇ ਪਰਚੀ ਮੁਕਤ ਕੀਤਾ ਹੋਇਆ ਹੈ।

Latest News