ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਮਜ਼ਬੂਤੀ ਲਈ ਕੀਤੀ ਅਹਿਮ ਮੀਟਿੰਗ
ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਨਸ਼ਿਆਂ ਸਬੰਧੀ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਪ੍ਰਸ਼ਾਸਨ ਨੂੰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ: ਵਿਧਾਇਕ ਰੁਪਿੰਦਰ ਸਿੰਘ ਹੈਪੀ ਬੱਸੀ ਪਠਾਣਾ, ( ਮੁਖ਼ਤਿਆਰ ਸਿੰਘ) ਪੰਜਾਬ ਨੂੰ ਮੁੜ ਰੰਗਲਾ ਅਤੇ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੱਲੋਂ ਸੈਂਚਰੀ ਰਿਜ਼ੌਰਟ, ਬਸੀ ਪਠਾਣਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਵਿਧਾਇਕ ਨੇ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਨੂੰ ਨਸ਼ਿਆਂ ਦੇ ਖ਼ਿਲਾਫ਼ ਜੰਗ ਵਿੱਚ ਹੋਰ ਮਜ਼ਬੂਤੀ ਨਾਲ ਡਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ — "ਨਸ਼ਿਆਂ ਦੇ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।" ਉਨ੍ਹਾਂ ਨੇ ਕਿਹਾ ਕਿ ਪਿੰਡਾਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ ਆਪਣੇ ਇਲਾਕਿਆਂ ਵਿੱਚ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਦੀ ਸੂਚਨਾ ਪ੍ਰਸ਼ਾਸਨ ਨੂੰ ਦੇਣ ਅਤੇ ਭਟਕੇ ਯੁਵਕਾਂ ਨੂੰ ਮੁੜ ਸਹੀ ਰਸਤੇ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਹਨਾ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਦੇ ਪ੍ਰਭਾਵ ਤੋਂ ਬਚਾਅ ਲਈ ਸੁਰੱਖਿਅਤ ਵਾਤਾਵਰਣ ਤਿਆਰ ਕਰਨ ਤੇ ਨਵੀਂ ਪੀੜ੍ਹੀ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਲਈ ਸਹਿਯੋਗ ਪਹੁੰਚਾਉਣ। ਇਸ ਮੌਕੇ ਉਪ ਮੰਡਲ ਮੈਜਿਸਟਰੇਟ, ਬਸੀ ਪਠਾਣਾ. ਸ਼੍ਰੀਮਤੀ ਦੀਪਜੋਤ ਕੌਰ, ਸ੍ਰੀ ਰਾਜ ਕੁਮਾਰ, ਡੀ.ਐਸ.ਪੀ ਬਸੀ ਪਠਾਣਾ, ਡੀ ਐਸ ਪੀ ਖਮਾਣੋਂ ਗੁਰਮੀਤ ਸਿੰਘ, ਸ੍ਰੀ ਗੁਰਮੀਤ ਸਿੰਘ,ਹਰਜਿੰਦਰ ਸਿੰਘ ਸਾਹੀ, ਹਲਕਾ ਕੋਆਰਡੀਨੇਟਰ ਬਸੀ ਪਠਾਣਾ, ਯੁੱਧ ਨਸ਼ਿਆ ਵਿਰੁੱਧ ਸਬੰਧੀ ਬਲਾਕ ਕੋਆਰਡੀਨੇਟਰ ਸਮੇਤ ਹੋਰ ਆਗੂ ਹਾਜ਼ਰ ਸਨ।
Posted By: Daily Suraj Bureau