Daily Suraj

ਪੰਜਾਬੀ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 4 ਦਿਨਾਂ ਦੇ ਦੌਰੇ ‘ਤੇ ਭਾਰਤ ਪਹੁੰਚੇ

27 Feb, 2026 05:24 PM

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ 4 ਦਿਨਾਂ ਦੇ ਦੌਰੇ ‘ਤੇ ਭਾਰਤ ਪਹੁੰਚ ਗਏ ਹਨ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਮੁੰਬਈ ਦੇ ਤਾਜ ਮਹਿਲ ਪੈਲੇਸ ਪਹੁੰਚੇ ਹਨ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਕਾਰਨੀ 27 ਫਰਵਰੀ ਤੋਂ 2 ਮਾਰਚ ਤੱਕ ਭਾਰਤ ਦੌਰੇ ‘ਤੇ ਹੋਣਗੇ। ਇਸ ਦੌਰੇ ਦਾ ਮਕਸਦ ਭਾਰਤ ਅਤੇ ਕੈਨੇਡਾ ਵਿਚਾਲੇ ਵਪਾਰ, ਊਰਜਾ, ਤਕਨੀਕ ਅਤੇ ਰੱਖਿਆ ਵਰਗੇ ਖੇਤਰਾਂ ਵਿੱਚ ਨਵੀਂ ਸਾਂਝੇਦਾਰੀ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਹੈ। ਪ੍ਰਧਾਨ ਮੰਤਰੀ ਵਜੋਂ ਮਾਰਕ ਕਾਰਨੀ ਦਾ ਇਹ ਪਹਿਲਾ ਭਾਰਤ ਦੌਰਾ ਹੈ। ਕੈਨੇਡਾ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਾਰਨੀ ਮੁੰਬਈ ਵਿੱਚ ਕਾਰੋਬਾਰੀ ਆਗੂਆਂ (ਬਿਜ਼ਨਸ ਲੀਡਰਾਂ) ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਬੁਨਿਆਦੀ ਢਾਂਚੇ (ਇਨਫਰਾਸਟ੍ਰਕਚਰ), ਕਲੀਨ ਐਨਰਜੀ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਐਡਵਾਂਸਡ ਮੈਨੂਫੈਕਚਰਿੰਗ ਵਿੱਚ ਨਿਵੇਸ਼ ਬਾਰੇ ਚਰਚਾ ਹੋਵੇਗੀ।

Posted By: Daily Suraj Bureau

Latest News