ਕਿਸਾਨ ਜਥੇਬੰਦੀਆਂ ਨੇ ਫਸਲਾਂ ਤੇ ਜਾਨੀ ਨੁਕਸਾਨ ਦੇ ਮੁਆਵਜ਼ੇ ਲਈ ਮੰਗ ਪੱਤਰ ਦਿੱਤਾ

ਕਿਸਾਨ ਜਥੇਬੰਦੀਆਂ ਨੇ ਫਸਲਾਂ ਤੇ ਜਾਨੀ ਨੁਕਸਾਨ ਦੇ ਮੁਆਵਜ਼ੇ ਲਈ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਝੋਨੇ ਦੀਆਂ ਅਹਿਮ ਕਿਸਮਾਂ ਹਾਈਬ੍ਰਿਡ ਬਾਸਮਤੀ ਪੂਸਾ 44 ਪੀਆਰ 26 ਤੇ ਪਾਬੰਦੀ ਹਟਾਉਣ ਤੇ ਅੱਗਾਂ, ਗੜੇਮਾਰੀ ਨਾਲ ਕਣਕ ਸਮੇਤ ਸਬਜ਼ੀਆਂ ਹਰਾ ਚਾਰਾ, ਮਸੀਨਰੀ ਜਾਨੀ ਨੁਕਸਾਨ ਦੇ ਮੁਆਵਜ਼ੇ ਲਈ ਮੰਗ ਪੱਤਰ ਡਿਪਟੀ ਕਮਿਸ਼ਨਰ ਅਭਿਜੀਤ ਕਪਿਲਿਸ਼ ਨੂੰ ਦਿੱਤਾ ਤੇ ਕਿਸਾਨਾਂ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਖੇਤੀਬਾੜੀ ਦੇ ਅਧਿਕਾਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੀ ਮੰਗ ਕੀਤੀ ਗਈ।

 ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ ,ਬੀਕੇਯੂ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਬੀਕੇਯੂ ਕਾਦੀਆਂ ਤੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਰੁਪਾਣਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰਜਿੰਦਰ ਸਿੰਘ ਦੂਹੇਵਾਲਾ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਬੀਕੇਯੂ ਮਾਲਵਾ (ਹੀਰਕੇ) ਦੇ ਜਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਗੋਨੇਆਣਾ, ਬੀਕੇਯੂ ਲੱਖੋਵਾਲ (ਟਿਕੈਤ) ਦੇ ਜਿਲ੍ਹਾ ਜਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਪੰਜਾਬ ਕਿਸਾਨ ਯੂਨੀਅਨ ਦੇ ਬੁਲਾਰੇ ਜਰਨੈਲ ਸਿੰਘ ਰੋੜਾਂਵਾਲਾ, ਕੁੱਲ ਕਿਸਾਨ ਸਭਾ (ਅਜੇ ਭਵਨ) ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਕੱਟਿਆਂ ਵਾਲੀ ਆਦਿ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਤੋਂ ਭੱਜ ਚੁੱਕੀ ਹੈ ਤੇ ਕਿਸਾਨਾਂ ਤੇ ਮਿਲਕੇ ਹਰ ਤਰਾਂ ਦੀ ਜਮਹੂਰੀਅਤ ਬੋਲਣ ਤੇ ਪਾਬੰਦੀ ਲਾਈ ਜਾ ਰਹੀ ਹੈ ਜਿਸਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਪੰਜਾਬ ਸਰਕਾਰ ਨੇ ਝੋਨੇ ਦੀਆਂ ਕਿਸਮਾਂ ਹਾਈਬ੍ਰਿਡ, ਬਾਸਮਤੀ ਪੂਸਾ 44 ਪੀਆਰ 26 ਤੇ ਪਾਬੰਦੀ ਲਾ ਦਿੱਤੀ ਹੈ ਜਦੋਂ ਕਿ ਇਹ ਕਿਸਮਾਂ ਹਾਈਬ੍ਰਿਡ ਮਾੜੇ ਪਾਣੀ ਲਈ ਉਚਿਤ ਤੇ ਦੂਜੀਆਂ ਕਿਸਮਾਂ ਨਾਲੋਂ ਵੱਧ ਝਾੜ ਦਿੰਦੀਆਂ ਸਨ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਥੇਦਾਰ ਗੁਰਭਗਤ ਸਿੰਘ ਭਲਾਈਆਣਾ, ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਦੱਸਿਆ ਕਿ ਹਾਈਬ੍ਰਿਡ ਤੇ ਪਾਬੰਦੀ ਲਾਉਣਾ ਉਚਿਤ ਨਹੀਂ ਉਨ੍ਹਾਂ ਪਿਛਲੇ ਦਿਨੀਂ ਪੰਜਾਬ ’ਚ ਅੱਗਾਂ ਤੇ ਗੜੇਮਾਰੀ, ਬਾਰਿਸ਼ ਨਾਲ ਹੋਏ ਨੁਕਸਾਨ ਦਾ ਇਕ ਲੱਖ ਰੁੱਪਿਆ ਕਣਕ ਸਮੇਤ ਸਬਜ਼ੀਆਂ, ਮਸ਼ੀਨਰੀ ਜਾਨੀ ਮਾਲੀ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ। 

ਉਨਾਂ ਕਿਹਾ ਕਿ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਵਿੰਦਰ ਸਿੰਘ ਥਾਂਦੇਵਾਲਾ, ਨਿਰਮਲ ਸਿੰਘ ਸੰਗੂਧੌਣ, ਰੇਸ਼ਮ ਵੜਿੰਗ, ਜਸਵੀਰ ਸਿੰਘ ਸਰਾਏਨਾਗਾ, ਗੁਰਮੀਤ ਸਿੰਘ ਮਰਾੜ ਕਲਾਂ, ਫੌਜੀ ਬਲਜੀਤ ਸਿੰਘ ਝਬੇਲਵਾਲੀ, ਤੇਜ ਸਿੰਘ, ਗੋਪੀ ਵੜਿੰਗ, ਸੁੱਖਾ ਸਿੰਘ ਝਬੇਲਵਾਲੀ, ਹਰਫੂਲ ਸਿੰਘ ਭਾਗਸਰ, ਜੋਗਿੰਦਰ ਸਿੰਘ ਬੁੱਟਰ ਸਰੀਂਹ, ਰਾਜਾ ਸਿੰਘ ਮਹਾਂ ਬੱਧਰ, ਅਜਾਇਬ ਸਿੰਘ ਮੱਲਣ, ਬਿੱਟੂ ਮੱਲਣ, ਅੰਗਰੇਜ਼ ਸਿੰਘ ਗੋਨਿਆਣਾ, ਭਿੰਦਾ ਝਬੇਲਵਾਲੀ, ਮਾਸਟਰ ਦਲਜੀਤ ਸਿੰਘ ਝਬੇਲਵਾਲੀ, ਗਮਦੂਰ ਸਿੰਘ ਫੂਲੇਵਾਲਾ, ਸੰਦੀਪ ਸਿੰਘ, ਬਲਵਿੰਦਰ ਸਿੰਘ ਮੁਕਤਸਰ ਤੇ ਵੱਡੀ ਗਿਣਤੀ ’ਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਸਰਗਰਮ ਵਰਕਰ ਹਾਜ਼ਰ ਸਨ।

#FarmerProtest #CropCompensation #PunjabFarmers #KisanEkta #WeatherDamage #FarmerRights #AgricultureNews #PunjabUpdates