ਨੂਰਪੁਰ ਜੱਟਾਂ ਘਟਨਾ ਤੋਂ ਬਾਅਦ 619 ਥਾਵਾਂ ‘ਤੇ ਭਾਜਪਾ ਦੇ ਪ੍ਰਦਰਸ਼ਨ ਅੱਜ

ਨੂਰਪੁਰ ਜੱਟਾਂ ਘਟਨਾ ਤੋਂ ਬਾਅਦ 619 ਥਾਵਾਂ ‘ਤੇ ਭਾਜਪਾ ਦੇ ਪ੍ਰਦਰਸ਼ਨ ਅੱਜ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਸਬ-ਡਿਵੀਜ਼ਨ ਅਧੀਨ ਪਿੰਡ ਨੂਰਪੁਰ ਜੱਟਾਂ ਵਿੱਚ B. R. Ambedkar ਦੀ ਮੂਰਤੀ ਦੀ ਭੰਨਤੋੜ ਕਰਕੇ ਕੀਤੀ ਗਈ ਬੇਅਦਬੀ ਦੇ ਵਿਰੋਧ ਵਿੱਚ Bharatiya Janata Party ਪੰਜਾਬ ਵੱਲੋਂ ਅੱਜ ਸੂਬੇ ਭਰ ਦੀਆਂ 619 ਸਰਕਲ ਇਕਾਈਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ, ਬੀਤੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਨੇ ਟਾਊਨ ਹਾਲ ਨੇੜੇ ਬਾਬਾ ਸਾਹਿਬ ਦੀ ਮੂਰਤੀ ਨੂੰ ਹਥੌੜੇ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਨਾਲ ਲੋਕਾਂ ਵਿੱਚ ਗੁੱਸਾ ਵਧ ਗਿਆ ਹੈ। ਇਸ ਮਾਮਲੇ ‘ਤੇ ਵਾਲਮੀਕਿ ਸੰਗਠਨਾਂ ਸਮੇਤ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦੇ ਮੁਤਾਬਕ ਵਾਇਰਲ ਵੀਡੀਓ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਵਿੱਚ ਜਾਣਬੁੱਝ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹੋਏ ਛੇ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ ਅਤੇ ਅੱਜ ਸੂਬੇ ਦੇ 619 ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।