ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ’ਚ ਕੀਤਾ ਪੇਸ਼
- ਪੰਜਾਬ
- 23 May,2025

ਬਠਿੰਡਾ : ਚਿੱਟੇ ਦੀ ਬਰਾਮਦਗੀ ਦਾ ਮਾਮਲੇ ’ਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਬਠਿੰਡਾ ਅਦਾਲਤ ਦੀ ਪੇਸ਼ ਕੀਤਾ ਗਿਆ । ਪੁਲਿਸ ਵਲੋਂ ਅਦਾਲਤ ਵਿਚ ਉਸਦਾ ਚਲਾਨ ਵੀ ਪੇਸ਼ ਕੀਤਾ ਗਿਆ । ਅਦਾਲਤ ’ਚ ਅਗਲੀ ਸੁਣਵਾਈ 20 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਪੁਲਿਸ ਨੂੰ ਹੁਕਮ ਦਿੱਤਾ ਕਿ ਉਸਦੇ ਸਾਥੀ ਬਲਵਿੰਦਰ ਸਿੰਘ ਦਾ ਚਲਾਨ ਜਲਦ ਪੇਸ਼ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਬਠਿੰਡਾ ਪੁਲਿਸ ਨੇ ਉਸ ਵਲੇ ਹਿਰਾਸਤ ਵਿਚ ਲੈ ਲਿਆ ਸੀ ਜਦੋਂ ਉਹ ਆਪਣੀ ਥਾਰ ਗੱਡੀ ’ਚ ਜਾ ਰਹੀ ਸੀ ਤੇ ਤਲਾਸ਼ੀ ਦੌਰਾਨ ਉਸਦੀ ਗੱਡੀ ਵਿਚੋਂ ਚਿੱਟੇ ਦੀਆਂ ਪੂੜੀਆਂ ਬਰਾਮਦ ਹੋਈਆਂ ਸਨ। ਇਸੇ ਦੌਰਾਨ ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਅਮਨਦੀਪ ਕੌਰ ਆਪਣੇ ਇੱਕ ਹੋਰ ਸਾਥੀ ਬਲਵਿੰਦਰ ਸਿੰਘ ਨਾਲ ਮਿਲ ਕੇ ਚਿੱਟੇ ਦਾ ਕਾਰੋਬਾਰ ਕਰਦੀ ਹੈ। ਉਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿਚ ਬਲਵਿੰਦਰ ਸਿੰਘ ਨੂੰ ਨਾਮਜ਼ਦ ਕਰ ਲਿਆ ਅਤੇ ਦੋ ਦਿਨ ਬਾਅਦ ਉਸਦੀ ਗ੍ਰਿਫ਼ਤਾਰੀ ਪਾ ਦਿੱਤੀ । ਭਾਵੇਂ ਬੀਤੇ ਕੱਲ੍ਹ ਬਲਵਿੰਦਰ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ ਪਰ ਅਮਨਦੀਪ ਕੌਰ ਅਜੇ ਵੀ ਜੇਲ ਦੀਆਂ ਸਲਾਖਾਂ ਪਿੱਛੇ ਹੈ।
#AmandeepKaur
#CourtHearing
#DismissedConstable
#LegalProceedings
#PunjabPolice
#Justice
Posted By:

Leave a Reply