ਕੱਚੇ ਕਾਮੇ ਪੱਕੇ ਕਰਵਾਉਣ ਲਈ ਜੰਗਲਾਤ ਕਾਮੇ ਵਿੱਤ ਮੰਤਰੀ ਦੇ ਹਲਕੇ ਦਿੜਬਾ ਚ 30 ਸਤੰਬਰ ਨੂੰ ਕਰਨਗੇ ਪ੍ਰਦਰਸਨ - ਅਮਰੀਕ ਸਿੰਘ

ਕੱਚੇ ਕਾਮੇ ਪੱਕੇ ਕਰਵਾਉਣ ਲਈ ਜੰਗਲਾਤ ਕਾਮੇ ਵਿੱਤ ਮੰਤਰੀ ਦੇ ਹਲਕੇ ਦਿੜਬਾ ਚ 30 ਸਤੰਬਰ ਨੂੰ ਕਰਨਗੇ ਪ੍ਰਦਰਸਨ - ਅਮਰੀਕ ਸਿੰਘ

ਲੁਧਿਆਣਾ (ਵਰਿੰਦਰ ਪ੍ਰਕਾਸ਼ ਭਾਂਬਰੀ ) ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ ਨਾਲ ਸੰਬਧਤ ਜੰਗਲਾਤ,ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ੀਲ ਜੱਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਪ੍ਰੈੱਸ ਦੇ ਨਾਂ ਜਾਰੀ ਕਰਦਿਆ ਕਿਹਾ ਕਿ ਮੀਟਿੰਗ ਵਿੱਚ ਹਾਜ਼ਰ ਹੋਏ, ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ,ਵਿਤ ਸੱਕਤਰ ਅਮਨਦੀਪ ਸਿੰਘ ਛੱਤ,ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀ.ਮੀਤ ਰਣਜੀਤ ਸਿੰਘ ਗੁਰਦਾਸਪੁਰ ਅਤੇ ਸਤਨਾਮ ਸੰਗਤੀਵਾਲਾ ਸੰਗਰੂਰ ਨੇ ਕਿਹਾ ਕਿ ਜਿੱਥੇ ਵੱਖ- ਵੱਖ ਵਿਭਾਗਾਂ ਦੇ ਰਹਿੰਦੇ ਕੱਚੇ ਕਾਮਿਆ ਨੂੰ ਪੱਕਿਆ ਕਰਨ ਦੀ ਸਰਕਾਰ ਨੇ 16-05-2023 ਦੀ ਮਾੜੀ ਪਾਲਿਸੀ ਬਣਾਈ ਹੈ ।ਉੱਥੇ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 27/28 ਸਾਲਾਂ ਤੋ ਕੰਮ ਕਰਦੇ ਸੀਨੀਅਰ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆ ਤਾ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆ ਨੂੰ ਉਸ ਪਾਲਿਸੀ ਅਧੀਨ ਲਿਆ ਕੇ ਪਲੇਸਮੈਂਟ ਕੀਤਾ ਗਿਆ। ਇਸ ਪਾਲਿਸੀ ਵਿੱਚ ਪੱਕਿਆ ਵਾਲੀ ਕੋਈ ਸਹੂਲਤ ਨਹੀ ਹੈ । ਜਿਸ ਕਾਰਨ ਜੰਗਲਾਤ ਕਾਮਿਆਂ ਵਿੱਚ ਭਾਰੀ ਰੋਸ ਦੇ ਬੇਚੈਨੀ ਪਾਈ ਜਾ ਰਹੀ ਹੈ। ਜੰਗਲਾਤ ਵਿਭਾਗ ਦੇ ਫੀਲਡ ਕਾਮਿਆਂ ਨਾਲ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਆਮ ਆਦਮੀ ਕਹਾਉਣ ਵਾਲੀ ਸਰਕਾਰ ਨੇ ਮਾੜੀ ਪਾਲਿਸੀ ਲੈਕੇ ਆਈ ਹੈ।ਜਿਸ ਦਾ ਕਈ ਮੰਤਰੀਆਂ ਨਾਲ ਪਾਲਿਸੀ ਬਾਰੇ ਜਿਗਰ ਕੀਤਾ ਗਿਆ ਪਰ ਜੰਗਲਾਤ ਕਾਮਿਆਂ ਦੀਆਂ ਪਿਛਲੇ ਸਾਡੇ ਚਾਰ ਸਾਲਾਂ ਤੋ ਕੈਬਨਿਟ ਮੰਤਰੀਆਂ ਅਨੇਕਾਂ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀ ਹੋਇਆ ਤੇ ਮੰਤਰੀਆਂ ਵੱਲੋ ਮੀਟਿੰਗਾਂ ਵਿੱਚ ਹਾਂ ਪੱਖੀ ਫੈਸਲੇ ਹੁੰਦੇ ਰਹੇ ਤੇ ਸਿਰਫ ਸਾਡੇ ਚਾਰ ਸਾਲਾਂ ਤੋਂ ਸਿਰਫ ਲਾਰਿਆ ਚ ਰੱਖਿਆ ਗਿਆ। ਜਿਸ ਕਾਰਨ ਜੰਗਲਾਤ ਕਾਮੇ ਪ੍ਰੇਸ਼ਾਨ ਹਨ।ਬਲਵੀਰ ਤਰਨਤਾਰਨ, ਰਵੀ ਲੁਧਿਆਣਾ, ਬੱਬੂ ਮਾਨਸਾ,ਬਲਰਾਜ ਪਠਾਨਕੋਟ, ਰਵੀਕਾਂਤ ਰੋਪੜ ਅਤੇ ਸੁਖਦੇਵ ਜਲੰਧਰ ਦੱਸਿਆ ਕਿ ਪਲੇਸਮੈਂਟ ਕੀਤੇ ਕਾਮਿਆ ਨੂੰ ਸਿਰਫ15000/-ਤਨਖਾਹ ਦਿੱਤੀ ਜਾ ਰਹੀ ਹੈ ਸੋ ਇਹਨੀ ਅੰਤਾਂ ਦੀ ਮਹਿੰਗਾਈ ਵਿੱਚ ਇਹਨੀ ਘੱਟ ਤਨਖਾਹ ਤੇ ਕੰਮ ਕਰ ਰਹੇ ਜੰਗਲਾਤ ਕਾਮਿਆ ਨੂੰ ਅਪਣੇ ਪਰਿਵਾਰਾਂ ਦਾ ਗੁਜਾਰਾਂ ਕਰਨਾ ਮੁਸ਼ਕਿਲ ਹੋ ਰਿਹਾ ਹੈ। ਜਿਸ ਕਾਰਨ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਦੇ ਸਹਿਯੋਗ ਨਾਲ ਮੰਗ ਪੱਤਰ ਵਿੱਚ ਦਰਜ ਇਹਨਾ ਮੰਗਾ ਜਿਵੇ ਕਿ ਸਾਲ 2006 ਤੱਕ 10 ਸਾਲ ਪੂਰੇ ਕਰਦੇ 14 ਵਰਕਰਾਂ ਨੂੰ ਵੀ ਸਰਕਾਰ ਨੇ ਹੁਣ ਤੱਕ ਪੱਕਾ ਨਹੀਂ ਕੀਤਾ ਅਤੇ ਸਾਲ 2026 ਤੱਕ 10 ਸਾਲ ਪੂਰੇ ਕਰਦੇ ਉਹਨਾ ਸਾਰੇ ਕਾਮਿਆਂ ਨੂੰ ਬਿਨਾ ਸ਼ਰਤ ਪੱਕਿਆ ਕਰਵਾਉਣ ਲਈ, 30 ਜੁਲਾਈ 2025 ਅਤੇ 13 ਜੁਲਾਈ 2026 ਨੂੰ ਮੁੱਖ ਮੰਤਰੀ ਜੀ ਵੱਲੋ ਨਿਯੁਕਤੀ ਪੱਤਰ ਦਿੱਤੇ ਵਰਕਰਾਂ ਨੂੰ ਪੂਰੇ ਸਕੇਲ ਰਾਹੀ ਤਨਖਾਹਾਂ ਦਿਵਾਉਣ, ਡੀ. ਏ., ਹੋਰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਤੇ ਪੈਨਸਰੀ ਲਾਭ ਦਿਵਾਉਣ ਲਈ, ਵਿਭਾਗ ਦੇ ਕਾਮਿਆਂ ਦੀ ਸੀਨੀਅਰਤਾ ਸੂਚੀ 31-03-2026 ਤੱਕ ਅਪਡੇਟ ਕਰਨ ਲਈ, ਵਿਭਾਗ ਵਿੱਚ ਨਵੇਂ ਕੰਮ ਚਲਾਉਣ ਲਈ,ਵਿਭਾਗ ਵਿੱਚ ਨਵੇਂ ਕਾਮਿਆਂ ਨੂੰ ਕੰਮ ਤੇ ਰੱਖਣ ਲਈ,ਘੱਟੋ-ਘੱਟ ਉਜਰਤਾਂ ਵਿਚ ਹੋਏ ਨਿਗੋਣੇ ਵਾਧੇ ਦਾ ਏਰੀਅਰ ਜਾਰੀ ਕਰਵਾਉਣ ਲਈ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮਜਬੂਰਨ ਜੰਥੇਬੰਦੀ 30 ਸਤੰਬਰ ਨੂੰ ਵਿਧਾਨ ਸਭਾ ਹਲਕਾ ਦਿੜਬਾ (ਸੰਗਰੂਰ)ਵਿੱਚ ਸੁਬਾਰਡੀਨੇਟ ਸਰਵਿਸ਼ਿਸ ਫੈਡਰੇਸਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਕਾ ਮੋਰਚਾ ਲਗਾਇਆ ਜਾਵੇਗਾ। ਇਹ ਪੱਕਾ ਮੋਰਚਾ ਉਦੋ ਤੱਕ ਜਾਰੀ ਰਹੇਗਾ। ਜਦੋਂ ਤੱਕ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਨਹੀਂ ਹੁੰਦਾ। 
 

ਇਸ ਮੀਟਿੰਗ ਵਿੱਚ ਹੋਰਨਾ ਤੋ ਇਲਾਵਾ ਸੁਲੱਖਣ ਮੌਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫਿਰੋਜ਼ਪੁਰ, ਭੁਪਿੰਦਰ ਦਸੂਹਾ, ਕਰਮ ਸਿੰਘ ਹਰੀਕੇ ਪੱਤਣ, ਜਗਤਾਰ ਸਾਹਪੁਰ,,ਭੂਪਿੰਦਰ ਸਿੰਘ ਸਾਧੋਹੇੜੀ,ਆਦਿ ਹਾਜ਼ਰ ਸਨ।