ਡਰਾਇਵਰਾਂ ਤੇ ਕੰਡਕਟਰਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ, ਟੀਮ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ

ਡਰਾਇਵਰਾਂ ਤੇ ਕੰਡਕਟਰਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ, ਟੀਮ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ

ਮਾਨਸਾ, :(ਜਗਰਾਜ ਸਿੰਘ ਚਹਿਲ)ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ 'ਤੇ ਜਿਲਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਦੀ ਅਗਵਾਈ ਹੇਠ ਮਿਲੇਨੀਅਮ ਸਕੂਲ, ਮਾਨਸਾ ਵਿਖੇ ਸਕੂਲੀ ਬੱਸਾਂ ਦੇ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਇਆ ਗਿਆ।
 

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਨ ਸਿੰਗਲਾ ਵੱਲੋਂ ਕੰਡਕਟਰਾਂ, ਡਰਾਇਵਰਾਂ ਅਤੇ ਸਕੂਲ ਸਟਾਫ ਨੂੰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਅਤੇ ਬਾਲ ਸੁਰੱਖਿਆ ਵਿਭਾਗ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਸਮੇਂ ਟਰਾਂਸਪੋਰਟ ਵਿਭਾਗ ਤੋਂ ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਮਿਲੇਨੀਅਮ ਸਕੂਲ ਮਾਨਸਾ ਦੀ ਮੈਨੇਜਮੈਂਟ ਅਤੇ ਸਕੂਲ ਸਟਾਫ ਹਾਜ਼ਰ ਸੀ।