ਹੋਲੀ ਤੋਂ ਪਹਿਲਾਂ ਯੂਪੀ ਸਰਕਾਰ ਦਾ ਵੱਡਾ ਫੈਸਲਾ, ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ
- ਦੇਸ਼
- (Asia/Kolkata)
ਹੋਲੀ ਦੇ ਤਿਉਹਾਰ ਤੋਂ ਪਹਿਲਾਂ ਰਾਜ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਸਾਰੇ ਮੁਲਾਜ਼ਮਾਂ ਦੀ ਤਨਖਾਹ ਹੋਲੀ ਤੋਂ ਪਹਿਲਾਂ ਹੀ ਜਾਰੀ ਕੀਤੀ ਜਾਵੇ। ਜਾਣਕਾਰੀ ਮੁਤਾਬਕ ਰਾਜ ਵਿੱਚ ਹੋਲੀ ਮੌਕੇ 2, 3 ਅਤੇ 4 ਮਾਰਚ ਨੂੰ ਤਿੰਨ ਦਿਨਾਂ ਦੀ ਅਧਿਕਾਰਤ ਛੁੱਟੀ ਰਹੇਗੀ। ਇਨ੍ਹਾਂ ਛੁੱਟੀਆਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਮੇਂ ਸਿਰ ਤਨਖਾਹ ਜਾਰੀ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸਿਰਫ਼ ਨਿਯਮਤ ਸਰਕਾਰੀ ਕਰਮਚਾਰੀਆਂ ਤੱਕ ਸੀਮਿਤ ਨਹੀਂ ਰਹਿਣਗੇ, ਸਗੋਂ ਸੰਵਿਦਾ, ਆਊਟਸੋਰਸਿੰਗ ਅਤੇ ਸਫ਼ਾਈ ਕਰਮਚਾਰੀਆਂ ‘ਤੇ ਵੀ ਲਾਗੂ ਹੋਣਗੇ। ਉਨ੍ਹਾਂ ਨੇ ਕਿਹਾ ਕਿ ਤਨਖਾਹ ਦੇ ਭੁਗਤਾਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਸੰਬੰਧਿਤ ਵਿਭਾਗਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਤਨਖਾਹ ਭੁਗਤਾਨ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕੀਤੀ ਜਾਵੇ। ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਹੈ ਕਿ ਕਿਸੇ ਵੀ ਮੁਲਾਜ਼ਮ ਨੂੰ ਤਿਉਹਾਰ ਦੌਰਾਨ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਨਖਾਹ ਹੋਲੀ ਤੋਂ ਪਹਿਲਾਂ ਹਰ ਹਾਲਤ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਜਾਵੇ।
Leave a Reply