Daily Suraj

ਪੰਜਾਬੀ

ਅਲਪਾਈਨ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

14 May, 2025 11:14 PM

ਭਵਾਨੀਗੜ੍ਹ : ਬੀਤੇ ਦਿਨ ਸੀਬੀਐੱਸਈ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ। ਦਸਵੀਂ ਜਮਾਤ ਦੇ ਵਿਦਿਆਰਥੀ ਅਮਰਿੰਦਰ ਸਿੰਘ ਨੇ 96.4% ਨੰਬਰਾਂ ਨਾਲ ਪਹਿਲਾ, ਵੰਸ਼ਿਤਾ ਧਵਨ ਨੇ 96.2% ਨਾਲ ਦੂਜਾ, ਆਂਚਲ ਪਪੋਲਾ ਨੇ 94.6% ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਦੇ 29 ਵਿਦਿਆਰਥੀਆਂ ਨੇ 80% ਤੋਂ ਵੱਧ ਨੰਬਰ ਪ੍ਰਾਪਤ ਕਰ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। 

ਸਕੂਲ ਪ੍ਰਿੰਸੀਪਲ ਰੋਮਾ ਅਰੋੜਾ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ। ਸਕੂਲ ਮੈਨੇਜਰ ਹਰਮੀਤ ਸਿੰਘ ਗਰੇਵਾਲ ਨੇ ਸ਼ਾਨਦਾਰ ਨਤੀਜੇ ਲਈ ਸਕੂਲ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਅਲਪਾਈਨ ਸਕੂਲ ਦੇ ਵਿਦਿਆਰਥੀ ਹਰ ਸਾਲ ਵਧੀਆ ਨੰਬਰ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕਰਦੇ ਹਨ ਅਤੇ ਕਰਦੇ ਰਹਿਣਗੇ।

#AlpineSchool #BoardResults #StudentSuccess #TopResults #AcademicExcellence #PunjabEducation #SchoolNews #10thResult2025

Posted By: Daily Suraj Bureau

Latest News