Daily Suraj

ਪੰਜਾਬੀ

ਪੰਜਾਬ ‘ਚ ਭਾਜਪਾ ਨੂੰ ਵੱਡਾ ਬਲ, ਵੱਖ-ਵੱਖ ਪਾਰਟੀਆਂ ਦੇ ਨੇਤਾ ਸ਼ਾਮਿਲ

16 Jan, 2026 04:19 PM

ਪੰਜਾਬ ਦੀਆਂ ਉੱਘੀਆਂ ਸਿਆਸੀ ਹਸਤੀਆਂ ਅੱਜ ਬੀਜੇਪੀ ‘ਚ ਸ਼ਾਮਿਲ (Big News) ਹੋ ਗਈਆਂ ਹਨ। ਜਿਨ੍ਹਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਓਂਕਾਰ ਸਿੰਘ, ਚਰਨਜੀਤ ਬਰਾੜ, ਜਗਮੀਤ ਬਰਾੜ ਅਤੇ ਉਨ੍ਹਾਂ ਦੇ ਭਰਾ ਰਿਪਜੀਤ ਬਰਾੜ ਸ਼ਾਮਲ ਹਨ। ਪੰਜਾਬ ਦੇ ਇਨ੍ਹਾਂ ਵੱਡੇ ਲੀਡਰਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਰਵਨੀਤ ਬਿੱਟੂ ਸਮੇਤ ਹੋਰ ਸੀਨੀਅਰ ਲੀਡਰਾਂ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ।ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਭਾਜਪਾ ਪੰਜਾਬ ਪਰਿਵਾਰ ‘ਚ ਵਾਧਾ ਹੋਇਆ ਹੈ। ਲੋਕ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ। ਜੋ ਸ਼ਖਸੀਅਤਾਂ ਸ਼ਾਮਲ ਹੋਈਆਂ ਹਨ, ਉਨ੍ਹਾਂ ਨੂੰ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਇਨ੍ਹਾਂ ਚਾਰਾਂ ਨੇ ਲੋਕਾਂ ਦੇ ਦਿਲਾਂ ਵਿੱਚ ਆਪਣੀ ਛਾਪ ਛੱਡੀ ਹੈ।ਇਹ ਵੀ ਦੱਸਣ ਯੋਗ ਹੈ ਕਿ ਸਾਲ 2027 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਸ ਤੋਂ ਪਹਿਲਾਂ ਹੀ ਸੂਬੇ ਵਿਚ ਹੁਣ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ।

Posted By: Daily Suraj Bureau

Latest News