Daily Suraj

ਪੰਜਾਬੀ

ਪੰਜਾਬ ਵਿਧਾਨ ਸਭਾ ਇਜਲਾਸ: ਸ਼੍ਰੋਮਣੀ ਅਕਾਲੀ ਦਲ ਤੇ “ਆਪ” ਵੱਲੋਂ ਸਦਨ ‘ਚੋਂ ਵਾਕ-ਆਊਟ

16 Jan, 2020 05:30 AM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇਸ ਸਾਲ ਦਾ ਪਹਿਲਾ 2 ਦਿਨਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਹ ਇਜਲਾਸ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਦਨ ‘ਚੋਂ ਵਾਕ-ਆਊਟ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਹੰਗਾਮਾ ਕੀਤਾ ਗਿਆ।ਅਕਾਲੀ ਦਲ ਦੇ ਵਿਧਾਇਕਾਂ ਨੇ ਕੁਰਸੀਆਂ ਤੋਂ ਉੱਠ ਕੇ ਕਿਹਾ ਕਿ ਰਾਜਪਾਲ ਦੇ ਭਾਸ਼ਣ ‘ਚ ਕੁਝ ਵੀ ਨਹੀਂ ਹੈ। ਅਕਾਲੀ ਦਲ ਨੇ ਇਜਲਾਸ ‘ਚ ਬਿਜਲੀ ਦਰਾਂ ਦਾ ਮੁੱਦਾ ਚੁੱਕਿਆ ਅਤੇ ਕਥਿਤ ਬਿਜਲੀ ਘਪਲੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ।

Latest News