Daily Suraj

ਪੰਜਾਬੀ

ਮੁਹਾਲੀ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ’ਚ ਰਾਤ ਦਾ ਕਰਫਿਊ ਲਾਉਣ ਦਾ ਫ਼ੈਸਲਾ, ਹੁਕਮ ਅੱਜ ਤੋਂ ਲਾਗੂ

12 Mar, 2021 05:30 AM

ਚੰਡੀਗੜ੍ਹ, 12 ਮਾਰਚਪੰਜਾਬ ਵਿੱਚ ਕਰੋਨਾ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਮੁਹਾਲੀ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਹੈ। ਇਹ ਹੁਕਮ ਅੱਜ ਰਾਤ ਤੋਂ ਲਾਗੂ ਹੋ ਜਾਣਗੇ। ਕਰਫਿਊ ਰਾਤ 11 ਵਜੇ ਤੋਂ ਤੜਕੇ 5 ਵਜੇ ਤੱਕ ਅਗਲੇ ਹੁਕਮਾਂ ਤੱਕ ਲੱਗਿਆ ਕਰੇਗਾ।ਇਸ ਤੋਂ ਪਹਿਲਾਂ ਪੰਜਾਬ ਦੇ ਜਲੰਧਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ ਤੇ ਪਟਿਆਲਾ ਵਿੱਚ ਰਾਤ ਦਾ ਕਰਫਿਊ ਲਾਇਆ ਜਾ ਚੁੱਕਾ ਹੈ।

Latest News