WPL 2026 : ਮਹਿਲਾ ਪ੍ਰੀਮੀਅਰ ਲੀਗ ਦੇ ਤੀਜੇ ਮੈਚ ਵਿੱਚ ਮੁੰਬਈ ਇੰਡੀਅਨਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਕੈਪੀਟਲਜ਼ ਨੂੰ ਹਰਾਇਆ

WPL 2026 : ਮਹਿਲਾ ਪ੍ਰੀਮੀਅਰ ਲੀਗ ਦੇ ਤੀਜੇ ਮੈਚ ਵਿੱਚ ਮੁੰਬਈ ਇੰਡੀਅਨਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਕੈਪੀਟਲਜ਼ ਨੂੰ ਹਰਾਇਆ

ਮਹਿਲਾ ਪ੍ਰੀਮੀਅਰ ਲੀਗ (WPL) ਦੇ ਤੀਜੇ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 50 ਦੌੜਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਦਿੱਲੀ ਨੇ ਸ਼ਨੀਵਾਰ ਨੂੰ ਡੀਵਾਈ ਪਾਟਿਲ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਨੇ 195 ਦੌੜਾਂ ਬਣਾਈਆਂ। ਜਵਾਬ ਵਿੱਚ, ਦਿੱਲੀ ਕੈਪੀਟਲਜ਼ ਸਿਰਫ਼ 145 ਦੌੜਾਂ ਹੀ ਬਣਾ ਸਕੀ। ਡਿਫੈਂਡਿੰਗ ਚੈਂਪੀਅਨ MI ਲਈ, ਕਪਤਾਨ ਹਰਮਨਪ੍ਰੀਤ ਕੌਰ ਨੇ 74 ਅਤੇ ਨੈਟ ਸਾਈਵਰ-ਬਰੰਟ ਨੇ 70 ਦੌੜਾਂ ਬਣਾਈਆਂ। ਦਿੱਲੀ ਦੀ ਸ਼ੁਰੂਆਤ ਕਰਨ ਵਾਲੀ ਨੰਦਨੀ ਸ਼ਰਮਾ ਨੇ ਦੋ ਵਿਕਟਾਂ ਲਈਆਂ। ਮੁੰਬਈ ਲਈ, ਨਿਕੋਲਾ ਕੈਰੀ ਅਤੇ ਅਮੇਲੀਆ ਕੇਰ ਨੇ ਤਿੰਨ-ਤਿੰਨ ਵਿਕਟਾਂ ਲਈਆਂ।ਇਹ ਮੁੰਬਈ ਦੀ ਪਹਿਲੀ ਜਿੱਤ ਸੀ, ਜਿਸਨੇ ਆਪਣਾ ਪਹਿਲਾ ਮੈਚ (9ਜਨਵਰੀ ਨੂੰ) ਬੰਗਲੁਰੂ ਤੋਂ ਹਾਰਿਆ ਸੀ। ਦੂਜੇ ਪਾਸੇ, ਦਿੱਲੀ ਆਪਣਾ ਪਹਿਲਾ ਮੈਚ ਹਾਰ ਗਈ।