Daily Suraj

ਪੰਜਾਬੀ

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਪਰੀਮ ਕੋਰਟ ਦੀ ਰਾਸ਼ਟਰਪਤੀ ਨੂੰ ਅਪੀਲ

18 Nov, 2024 05:30 AM

ਨਵੀਂ ਦਿੱਲੀ, 18 ਨਵੰਬਰ-

ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਅਪੀਲ ਕੀਤੀ ਹੈ ਕਿ ਸਜ਼ਾ-ਏ-ਮੌਤ ਦੇ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਦੋ ਹਫ਼ਤਿਆਂ ਦੇ ਅੰਦਰ-ਅੰਦਰ ਰਾਸ਼ਟਰਪਤੀ ਦੇ ਸਾਹਮਣੇ ਰੱਖਿਆ ਜਾਵੇ ਤੇ ਇਸ ’ਤੇ ਵਿਚਾਰ ਕਰਨ ਦੀ ਬੇਨਤੀ ਕੀਤੀ ਜਾਵੇ। ਰਾਜੋਆਣਾ ਨੂੰ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।

Latest News