ਪੰਜਾਬ ਕਾਂਗਰਸ ’ਚ ਕਾਟੋ-ਕਲੇਸ਼ ਦਰਮਿਆਨ ਰਾਹੁਲ ਗਾਂਧੀ ਜਲਦ ਆ ਸਕਦੇ ਨੇ ਪੰਜਾਬ
- ਪੰਜਾਬ
- (Asia/Kolkata)
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਦਰਮਿਆਨ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਇਸ ਮਹੀਨੇ ਦੇ ਅਖੀਰ ਵਿੱਚ ਪੰਜਾਬ ਦਾ ਦੌਰਾ ਕਰ ਸਕਦੇ ਹਨ। ਦੌਰੇ ਦੌਰਾਨ ਰਾਹੁਲ ਗਾਂਧੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ। ਹਾਲਾਂਕਿ ਦੌਰੇ ਸਬੰਧੀ ਅੰਤਿਮ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਇਸ ਤੋਂ ਇਲਾਵਾ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਅਤੇ ਧੜੇਬੰਦੀ ਦੇ ਮੱਦੇਨਜ਼ਰ ਉਨ੍ਹਾਂ ਦਾ ਸੰਭਾਵਿਤ ਦੌਰਾ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜੇਕਰ ਇਹ ਦੌਰਾ ਤੈਅ ਹੁੰਦਾ ਹੈ ਤਾਂ ਰਾਹੁਲ ਗਾਂਧੀ ਦੀ ਆਗੂਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ, ਕਾਂਗਰਸ ਦੀ ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਚਰਚਾ ਹੋ ਸਕਦੀ ਹੈ।
Leave a Reply