Daily Suraj

ਪੰਜਾਬੀ

ਜਲੰਧਰ ਬੇਅਦਬੀ ਮਾਮਲਾ: ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਨਾਲ ਵੱਡੀ ਸਫ਼ਲਤਾ

22 Jan, 2026 12:20 PM

ਜਲੰਧਰ (Jalandhar) ਦਿਹਾਤੀ ਪੁਲਿਸ ਨੇ ਥਾਣਾ ਗੁਰਾਇਆ ਅਧੀਨ ਪੈਂਦੇ ਪਿੰਡ ਮਹਿਲ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹਾਲ ਹੀ ਵਿੱਚ ਹੋਈ ਬੇਅਦਬੀ ਘਟਨਾ ਦੇ ਸਬੰਧ ਵਿੱਚ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇਸ ਘਟਨਾ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਹ ਜਾਣਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਸਾਂਝੀ ਕੀਤੀ ਜਿਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕੀਤੀ ਅਤੇ ਬੇਅਦਬੀ ਦੇ ਮੁੱਖ ਮੁਲਜ਼ਮ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਜਲੰਧਰ ਦਿਹਾਤੀ ਨੇ ਅੱਗੇ ਦੱਸਿਆ ਕਿ ਕਾਨੂੰਨ ਅਨੁਸਾਰ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈਐਸਐਸਪੀ ਜਲੰਧਰ (Jalandhar) ਦਿਹਾਤੀ ਨੇ ਇਹ ਵੀ ਭਰੋਸਾ ਦਿੱਤਾ ਕਿ ਇਲਾਕੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ, ਅਤੇ ਜਲੰਧਰ ਦਿਹਾਤੀ ਪੁਲਿਸ ਫਿਰਕੂ ਸਦਭਾਵਨਾ ਅਤੇ ਜਨਤਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਚੌਕਸੀ ਰੱਖ ਰਹੀ ਹੈ।ਦੱਸ ਦਈਏ ਕਿ ਇਹ ਘਟਨਾ 21 ਜਨਵਰੀ ਨੂੰ ਸਵੇਰੇ 6 ਵਜੇ ਜਲੰਧਰ ਦੇ ਪਿੰਡ ਮਹਿਲ ਕਲਾਂ ਦੇ ਗੁਰਦੁਆਰਾ ਵਿੱਚ ਵਾਪਰੀ, ਜਿਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਸ਼ਰਾਰਤੀ ਅਨਸਰ ਵੱਲੋਂ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੇ ਛੇ ਪੰਨੇ ਪਾੜ ਦਿੱਤੇ ਗਏ ਸਨ। ਜਿਸ ਤੋਂ ਬਾਅਦ ਗੁੱਸੇ ‘ਚ ਆਈ ਸਿੱਖ ਸੰਗਤ ਅਤੇ ਜਥੇਬੰਦੀਆਂ ਨੇ ਇਲਾਕੇ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ।

Posted By: Daily Suraj Bureau

Latest News