ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਗੈਂਗ ਦੇ ਚਾਰ ਸ਼ੂਟਰ ਫੜੇ ਗਏ

ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਗੈਂਗ ਦੇ ਚਾਰ ਸ਼ੂਟਰ ਫੜੇ ਗਏ

ਮੋਹਾਲੀ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਬੁੱਧਵਾਰ ਦੁਪਹਿਰ ਡੇਰਾਬੱਸੀ-ਅੰਬਾਲਾ ਹਾਈਵੇਅ ‘ਤੇ ਵਾਪਰੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਗੈਂਗਸਟਰ ਉੱਥੇ ਇੱਕ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
 

ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਗੈਂਗ ਦੇ ਸ਼ੂਟਰਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਤੇ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ। ਪੁਲਿਸ ਨੇ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ। ਗੋਲੀਬਾਰੀ ਵਿੱਚ ਦੋ ਸ਼ੂਟਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਡੇਰਾਬੱਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੁਲਜ਼ਮਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।
 

ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਂਟੀ-ਗੈਂਗਸਟਰ ਟਾਸਕ ਫੋਰਸ ​​ਅਤੇ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਅੱਜ ਦੁਪਹਿਰ ਡੇਰਾ ਬੱਸੀ-ਅੰਬਾਲਾ ਹਾਈਵੇਅ ‘ਤੇ ਸਟੀਲ ਸਟ੍ਰਿਪਸ ਟਾਵਰ ਦੇ ਨੇੜੇ ਹੋਈ ਗੋਲੀਬਾਰੀ ਤੋਂ ਬਾਅਦ ਵਿਦੇਸ਼-ਅਧਾਰਿਤ ਗੈਂਗਸਟਰ ਗੋਲਡੀ ਢਿੱਲੋਂ (ਲਾਰੈਂਸ ਬਿਸ਼ਨੋਈ ਗੈਂਗ) ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਈਵੇਅ ਦੇ ਨਾਲ ਇੱਕ ਘਰ ਵਿੱਚ ਲੁਕੇ ਹੋਏ ਦੋਸ਼ੀਆਂ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਗੋਲੀਬਾਰੀ ਵਿੱਚ, ਗੈਂਗ ਦੇ ਦੋ ਮੈਂਬਰਾਂ ਨੂੰ ਗੋਲੀਆਂ ਲੱਗੀਆਂ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਮੂਹ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿੱਚ ਟਾਰਗੇਟਡ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ। ਇਸ ਕਾਰਵਾਈ ਦੌਰਾਨ ਸੱਤ .32 ਕੈਲੀਬਰ ਪਿਸਤੌਲ ਅਤੇ 70 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ”