ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਸਮਾਪਤੀ ਸਮਾਰੋਹ ਆਯੋਜਿਤ
- ਸੰਗਰੂਰ
- (Asia/Kolkata)
ਸੰਗਰੂਰ (ਜਗਸੀਰ ਸਿੰਘ)- ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਐਨ ਐਸ ਐਸ ਯੁਨਿਟ ਵੱਲੋਂ ਸੱਤ ਰੋਜ਼ਾ ਕੈਂਪ ਪ੍ਰਿੰਸੀਪਲ ਜੋਗਾ ਸਿੰਘ ਤੂਰ ਦੀ ਨਿਗਰਾਨੀ ਅਤੇ ਕੈਂਪ ਕਮਾਂਡਰ ਗੁਰਪ੍ਰੀਤ ਕੌਰ ਅਤੇ ਸਹਾਇਕ ਕਮਾਂਡਰ ਕੁਲਬੀਰ ਸਿੰਘ ਦੀ ਯੋਗ ਅਗਵਾਈ ਵਿੱਚ ਸਫਲਤਾ ਪੂਰਬਕ ਲਗਾਇਆ ਗਿਆ। ਇਸ ਕੈਂਪ ਦਾ ਸਮਾਪਤੀ ਸਮਾਰੋਹ ਬੜੇ ਉਤਸ਼ਾਹ ਪੂਰਵਕ ਅਤੇ ਉਮੰਗ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸਮਾਜ ਸੇਵੀ ਹਰਜੀਤ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਸਾਹਿਬ ਅਤੇ ਵਿਦਿਆਰਥੀਆਂ ਨੇ ਫੁੱਲ ਭੇਂਟ ਕਰਕੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ। ਵਿਦਿਆਰਥੀ ਸਹਿਰਾਜ ਸਿੰਘ ਦੇ ਸਟੇਜ ਸੰਚਾਲਨ ਅਧੀਨ ਸਿਦਕੀ ਸਾਹਿਬ ਨੇ ਵਿਦਿਆਰਥੀਆਂ ਨੂੰ ਹੱਥੀਂ ਸੇਵਾ ਕਰਨ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਉਨ੍ਹਾਂ ਦੀ ਸਰਬਪੱਖੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਸਹਾਈ ਹੁੰਦੇ ਹਨ। ਸਕੂਲ ਪ੍ਧਾਨ ਦਿਨੇਸ਼ ਗੋਇਲ ਨੇ ਐਨ ਐਨ ਐਸ ਵਲੰਟੀਅਰਜ਼ ਦੀ ਸਮਾਜ ਨਿਰਮਾਣ ਵਿੱਚ ਨਿਭਾਈ ਗਈ ਭੂਮਿਕਾ ਦੀ ਸਰਾਹਨਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਗਤਿਵਿਧਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਮੈਡਮ ਗੁਰਪ੍ਰੀਤ ਕੌਰ ਨੇ ਰਿਪੋਰਟ ਪੇਸ਼ ਕੀਤੀ ਅਤੇ ਦੱਸਿਆ ਕਿ ਕੈਂਪ ਦੌਰਾਨ ਵਲੰਟੀਅਰਜ਼ ਵੱਲੋਂ ਸਫ਼ਾਈ ਅਭਿਆਨ, ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ, ਸਮਾਜਿਕ ਸੇਵਾ ਕਾਰਜ, ਅਤੇ ਵਿਅਕਤੀਤਵ ਵਿਕਾਸ ਨਾਲ ਸਬੰਧਤ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ ਹੈ। ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਐਨ ਐਸ ਐਸ ਕੈਂਪ ਦੌਰਾਨ ਗ੍ਰਹਿਣ ਕੀਤੀਆਂ ਚੰਗੀਆਂ ਆਦਤਾਂ ਅਤੇ ਕਦਰਾਂ ਕੀਮਤਾਂ ਨੂੰ ਅਪਨਾਉਣ ਦਾ ਸੁਨੇਹਾ ਦਿੱਤਾ। ਆਪ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ ਵੱਖ ਖੇਤਰਾਂ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਸੀਨੀਅਰ ਲੈਕਚਰਾਰ ਮੇਵਾ ਸਿੰਘ, ਉੱਘੇ ਲੇਖਕ ਤੇ ਸਾਹਿਤਕਾਰ ਮੋਹਨ ਸ਼ਰਮਾ, ਜੁਝਾਰ ਸਿੰਘ ਲੌਂਗੋਵਾਲ, ਅਰੂਪ ਸਿੰਗਲਾ, ਡਾਕਟਰ ਕੁਲਵੰਤ ਕੌਰ ਅਤੇ ਸਵਾਮੀ ਚੇਤਨ ਵਿਸਤਾਰ ਆਦਿ ਵੱਲੋਂ ਰਿਸੋਰਸ ਪਰਸਨ ਵਜੋਂ ਨਾਲ ਵੱਖ ਵੱਖ ਵਿਸ਼ਿਆਂ ਨਸ਼ਾ ਮੁਕਤੀ, ਸਿਹਤ ਜਾਗਰੂਕਤਾ, ਨੈਤਿਕ ਕਦਰਾਂ ਕੀਮਤਾਂ, ਸਮਾਜਿਕ ਜ਼ਿੰਮੇਵਾਰੀ ਅਤੇ ਆਤਮ ਵਿਸ਼ਵਾਸ ਵਰਗੇ ਅਤਿ ਸੰਵੇਦਨਸ਼ੀਲ ਮੁੱਦਿਆਂ ਤੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ।ਹਰਜੀਤ ਸਿੰਘ ਸਿੱਧੂ ਨੇ ਵੀ ਕੈਂਪ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਵਾਲੇ ਇਸ ਕੈਂਪ ਦੀ ਸ਼ਲਾਘਾ ਕੀਤੀ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਤੋਂ ਬਾਅਦ ਗਰੁੱਪ ਲੀਡਰ ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਨਿਤੀਸ਼ ਸਿੰਘ, ਅੰਜਲੀ ਦੇਵੀ ਅਤੇ ਰੋਸ਼ਨੀ ਨੂੰ ਮਹਿਮਾਨਾਂ ਅਤੇ ਪ੍ਰਿੰਸੀਪਲ ਸਾਹਿਬ ਵੱਲੋਂ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਵਲੰਟੀਅਰਜ਼ ਨੂੰ ਪ੍ਰਸ਼ੰਸਾਂ ਪੱਤਰ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਵੱਲੋਂ ਪ੍ਰਿੰਸੀਪਲ ਸਾਹਿਬ ਅਤੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਵਿਸ਼ੇਸ਼ ਮਹਿਮਾਨ ਹਰਜੀਤ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਕੈਂਪ ਨੂੰ ਸੂਚਾਰੁ ਢੰਗ ਨਾਲ ਚਲਾਉਣ ਲਈ ਕੈਂਪ ਕਮਾਂਡਰ ਗੁਰਪ੍ਰੀਤ ਕੌਰ, ਸਹਾਇਕ ਕਮਾਂਡਰ ਕੁਲਬੀਰ ਸਿੰਘ, ਸਹਿਯੋਗੀ ਗੁਰਵੀਰ ਸਿੰਘ ਅਤੇ ਮਨਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।
Leave a Reply