ਦੁੱਖ ਦਾ ਪ੍ਰਗਟਾਵਾ
ਸੰਗਰੂਰ, (ਜਗਸੀਰ ਸਿੰਘ)- ਡੈਮੋਕਰੇਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਭੂਆ ਜੀ ਸ੍ਰੀਮਤੀ ਪ੍ਰਕਾਸ਼, ਪਤਨੀ ਸਵ. ਸ੍ਰੀ ਦਯਾ ਕ੍ਰਿਸ਼ਨ ਮੈਨਨ, ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ 7 ਸਤੰਬਰ ਨੂੰ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ। ਸ੍ਰੀਮਤੀ ਪ੍ਰਕਾਸ਼ ਦੇ ਦੇਹਾਂਤ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਸੋਗ ਦੀ ਘੜੀ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ੍ਰੀ ਕੁਲਦੀਪ ਸ਼ਰਮਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਵ. ਸ੍ਰੀਮਤੀ ਪ੍ਰਕਾਸ਼ ਦੇ ਸਪੁੱਤਰ ਨਰਿੰਦਰ ਭਾਰਦਵਾਜ (ਨਿੰਦੀ) ਨੇ ਦੱਸਿਆ ਕਿ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 18 ਸਤੰਬਰ ਦਿਨ ਸ਼ੁਕਰਵਾਰ ਨੂੰ ਦੁਪਹਿਰ 1:00 ਤੋਂ 2:00 ਵਜੇ ਤੱਕ ਸ੍ਰੀ ਪ੍ਰਾਚੀਨ ਸ਼ਿਵ ਮੰਦਰ, ਬਗੀਚੀ ਵਾਲਾ, ਨੇੜੇ ਬੱਸ ਸਟੈਂਡ, ਸੰਗਰੂਰ ਵਿਖੇ ਹੋਵੇਗੀ। ਉਨ੍ਹਾਂ ਸਮੂਹ ਸਾਕ-ਸਬੰਧੀਆਂ, ਮਿੱਤਰਾਂ ਅਤੇ ਸਨੇਹੀਆਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਹੈ।
Posted By: Daily Suraj Bureau