ਮੁੱਖ ਮੰਤਰੀ ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਕੀਤੀ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ। ਇਸ ਯੋਜਨਾ ਨਾਲ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਇਸ ਯੋਜਨਾ ਤਹਿਤ, ਸਰਕਾਰ ਇੱਕ ਫੂਡ ਕਿੱਟ ਤਿਆਰ ਕਰੇਗੀ, ਜੋ ਕਿ ਨੀਲੇ ਕਾਰਡ ਧਾਰਕਾਂ ਨੂੰ ਵੰਡੀ ਜਾਵੇਗੀ। ਇਸ ਕਿੱਟ ਵਿੱਚ ਕਣਕ, 2 ਕਿਲੋ ਉੜਦ-ਛੋਲੇ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਇਸ ਸੈਸ਼ਨ ਦੌਰਾਨ, ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ 6 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 16 ਮਾਰਚ ਤੱਕ ਜਾਰੀ ਰਹੇਗਾ।
Posted By: Daily Suraj Bureau