ਪੰਜਾਬ ਕੈਬਨਿਟ ਦੀ 27 ਫਰਵਰੀ ਨੂੰ ਹੋਵੇਗੀ ਅਹਿਮ ਮੀਟਿੰਗ, ਹੋਣਗੇ ਵੱਡੇ ਐਲਾਨ!
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ 27 ਫਰਵਰੀ 2025 (ਵੀਰਵਾਰ) ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਮੀਟਿੰਗ ਦੇ ਵਿੱਚ ਸੂਬਾ ਵਾਸੀਆਂ ਤੋਂ ਇਲਾਵਾ ਬੇਰੁਜ਼ਗਾਰਾਂ ਦੇ ਲਈ ਕੋਈ ਵੱਡਾ ਐਲਾਨ ਕਰ ਸਕਦੀ ਹੈ। ਇਸ ਤੋਂ ਇਲਾਵਾ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੀਆਂ ਰਹਿੰਦੀਆਂ ਮੰਗਾਂ ਤੇ ਵੀ ਇਸ ਮੀਟਿੰਗ ਵਿੱਚ ਵਿਚਾਰ ਕੀਤਾ ਜਾ ਸਕਦਾ ਹੈ।
Posted By: Daily Suraj Bureau