Daily Suraj

ਪੰਜਾਬੀ

ਫਿਰੋਜ਼ਪੁਰ ਪੁਲਿਸ ਨੇ ਵੱਖ-ਵੱਖ ਮਾਮਲੇ ’ਚ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

27 Dec, 2024 05:30 AM

ਫਿਰੋਜ਼ਪੁਰ - ਫਿਰੋਜ਼ਪੁਰ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਅਲੱਗ ਅਲੱਗ ਮੁਹਿੰਮਾਂ ਚਲਾਈਆਂ ਗਈਆਂ ਹਨ। ਜਿਸਦੇ ਤਹਿਤ ਲਗਾਤਾਰ ਭਾਰੀ ਮਾਤਰਾ ’ਚ ਨਸ਼ਾ ਅਤੇ ਮਾੜੇ ਅਨਸਰ ਕਾਬੂ ਕੀਤੇ ਜਾ ਰਹੇ ਹਨ। ਇਸੇ ਕੜੀ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੇ ਤਿੰਨ ਲੋਕਾਂ ਨੂੰ 400 ਗ੍ਰਾਮ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਾਰਵਾਈ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਪੁਲਿਸ ਨੇ ਤਿੰਨ ਲੋਕਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ ਪੀ ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਸੀ ਆਈ ਏ ਸਟਾਫ਼ ਵੱਲੋਂ ਮੁਖ਼ਬਰੀ ਦੇ ਅਧਾਰ ਤੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਪਾਸੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਉੱਥੇ ਹੀ ਦੂਜੇ ਮੁਕਦਮੇ ’ਚ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਅੰਜਾਮ ਦਿੰਦੇ ਹਨ ਅਤੇ ਅਸਲੇ ਦੀ ਸਪਲਾਈ ਕਰਦੇ ਹਨ ਇਹਨਾਂ ਪਾਸੋਂ ਤਿੰਨ ਪਿਸਟਲ ਬਰਾਮਦ ਹੋਏ ਹਨ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Latest News