ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਵਿਚਾਰਾਂ
- ਪੰਜਾਬ
- (Asia/Kolkata)
ਐੱਸਏਐੱਸ ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਬੈਠਕ ਕੀਤੀ ਗਈ। ਇਸ ਵਿਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ’ਤੇ ਬੀਐੱਲਏ ਲਗਾਏ ਜਾਣੇ ਹਨ।
ਇਸ ਸਬੰਧੀ ਫਾਰਮੇਟ ਬੀਐੱਲਏ-1 ਅਤੇ 2 ਭਰਕੇ 25 ਮਾਰਚ 2025 ਤਕ ਇਸ ਦਫ਼ਤਰ ਨੂੰ ਭੇਜੇ ਜਾਣ। ਬੀਐੱਲਏ-1 ਸਬੰਧੀ ਪ੍ਰੋਫਾਰਮਾ ਪਾਰਟੀ ਦੇ ਪ੍ਰਧਾਨ/ਸੈਕਟਰੀ ਵੱਲੋਂ ਭਰਿਆ ਜਾਣਾ ਹੈ। ਇਸ ਪੋਫਾਰਮੇ ਵਿੱਚ ਪ੍ਰਧਾਨ/ਸੈਕਟਰੀ ਜ਼ਿਲ੍ਹਾ/ਹਲਕਾ ਪੱਧਰ ’ਤੇ ਬੀਐੱਲਏ ਨਿਯੁਕਤ ਕਰਨ ਲਈ ਅਧਿਕਾਰਿਤ ਵਿਅਕਤੀ ਦੀ ਨਿਯੁਕਤੀ ਕਰੇਗਾ।
ਬੀਐੱਲਏ-1 ਪ੍ਰੋਫਾਰਮੇ ਵਿੱਚ ਨਿਯੁਕਤ ਕੀਤੇ ਗਏ ਅਧਿਕਾਰਿਤ ਵਿਅਕਤੀ ਵੱਲੋਂ ਬੀਐੱਲਏ-2 ਪ੍ਰੋਫਾਰਮੇ ਭਰਕੇ ਦਿੱਤਾ ਜਾਵੇਗਾ, ਜਿਸ ਵਿੱਚ ਉਹ ਬੂਥ ਲੈਵਲ ’ਤੇ ਬੀਐੱਲਏ ਦੀ ਨਿਯੁਕਤੀ ਕਰੇਗਾ।
Leave a Reply