ਕੰਗਨਾ ਰਣੌਤ ਮਾਣਹਾਨੀ ਕੇਸ: ਬਠਿੰਡਾ ਅਦਾਲਤ ਨੇ ਸੁਣਵਾਈ ਦੀ ਨਵੀਂ ਤਾਰੀਖ ਐਲਾਨ ਕੀਤੀ
- ਦੇਸ਼
- (Asia/Kolkata)
ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ‘ਤੇ ਬਠਿੰਡਾ ਅਦਾਲਤ ਵਿੱਚ ਵਕੀਲਾਂ ਦੀ ਹੜਤਾਲ ਕਾਰਨ ਇਸ ਮਾਮਲੇ ‘ਤੇ ਸੁਣਵਾਈ ਨਹੀਂ ਹੋ ਸਕੀ, ਜਿਸ ਕਾਰਨ ਅਗਲੀ ਤਰੀਕ ਤੈਅ ਕੀਤੀ ਗਈ ਹੈ। ਅਗਲੀ ਸੁਣਵਾਈ ਹੁਣ 10 ਮਾਰਚ ਨੂੰ ਬਠਿੰਡਾ ਅਦਾਲਤ ਵਿੱਚ ਹੋਵੇਗੀ। ਕਿਸਾਨ ਮਹਿਲਾ ਬੇਬੇ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅਗਲੀ ਸੁਣਵਾਈ ‘ਤੇ ਉਨ੍ਹਾਂ ਵੱਲੋਂ ਦੋ ਗਵਾਹ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਵਿੱਚ ਇੱਕ ਕਿਸਾਨ ਆਗੂ ਵੀ ਸ਼ਾਮਲ ਹੋਣਗੇ। ਵਕੀਲ ਬਹਿਣੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੇਬੇ ਮਹਿੰਦਰ ਕੌਰ ਅਤੇ ਉਨ੍ਹਾਂ ਦਾ ਪਰਿਵਾਰ ਨਿਆਂ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਇਹ ਮਾਮਲਾ ਕਿਸਾਨ ਅੰਦੋਲਨ ਨਾਲ ਜੁੜਿਆ ਹੋਇਆ ਹੈ। ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਨਿਵਾਸੀ ਬੇਬੇ ਮਹਿੰਦਰ ਕੌਰ ਨੇ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਖ਼ਿਲਾਫ਼ ਇੱਕ ਪੋਸਟ ਪਾਈ ਸੀ। ਕੰਗਨਾ ਰਣੌਤ ਨੇ ਕਥਿਤ ਤੌਰ ‘ਤੇ ਆਪਣੀ ਪੋਸਟ ਵਿੱਚ ਕਿਹਾ ਸੀ ਕਿ ਅਜਿਹੀਆਂ ਔਰਤਾਂ ਧਰਨੇ ‘ਤੇ 100-100 ਰੁਪਏ ਲੈ ਕੇ ਆਉਂਦੀਆਂ ਹਨ। ਇਸੇ ਟਿੱਪਣੀ ਤੋਂ ਬਾਅਦ ਬੇਬੇ ਮਹਿੰਦਰ ਕੌਰ ਨੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।
Leave a Reply