Daily Suraj

ਪੰਜਾਬੀ

ਕਾਨੂੰਨ-ਵਿਵਸਥਾ ਮੁੱਦਿਆਂ ’ਤੇ ਸੁਖਬੀਰ ਬਾਦਲ ਨੇ DGP ਨਾਲ ਕੀਤੀ ਗੱਲਬਾਤ

05 Feb, 2026 03:50 PM

ਡੀਜੀਪੀ ਦਫ਼ਤਰ ਅੱਗੇ ਅਕਾਲੀ ਦਲ ਨੇ ਲਾਇਆ ਧਰਨਾ, ਪੜ੍ਹੋ ਕੀ ਹੈ ਮਾਮਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਕੋਰ ਕਮੇਟੀ ਸਮੇਤ DGP ਦਫ਼ਤਰ ਚੰਡੀਗੜ੍ਹ ਪਹੁੰਚੇ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਦੇ ਸੰਬੰਧ ‘ਚ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਡੀਜੀਪੀ ਦਫ਼ਤਰ ਅੱਗੇ ਪੱਕਾ ਧਰਨਾ ਲਗਾਇਆ ਹੈ। ਤਿੰਨ ਜ਼ਿਲ੍ਹਿਆਂ ਦੇ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਵੀ ਡੀਜੀਪੀ ਦਫ਼ਤਰ ਪਹੁੰਚਣ ਲਈ ਕਿਹਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ 328 ਸਰੂਪਾਂ ਦੇ ਮਾਮਲੇ ‘ਚ SIT ਬਣਾ ਕੇ ਉਨ੍ਹਾਂ ਖਿਲਾਫ ਝੂਠਾ ਪਰਚਾ ਦਰਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲੀਸ ਟੀਮ ਉਨ੍ਹਾਂ ਦੇ ਅਕਾਊਂਟੈਂਟਸ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦ ਕਿ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਕੋਈ ਸਬੰਧ ਵੀ ਨਹੀਂ। ਉਨ੍ਹਾਂ ਕਿਹਾ ਕਿ “ਮੈਂ ਖੁਦ ਗ੍ਰਿਫਤਾਰੀ ਦੇਣ ਲਈ ਆਇਆ ਹਾਂ। ਸਰਕਾਰ ਨੇ ਜੋ ਕਰਨਾ, ਮੇਰੇ ਉੱਪਰ ਕਰੇ, ਕਿਸੇ ਨੂੰ ਤੰਗ ਪ੍ਰੇਸ਼ਾਨ ਨਾ ਕਰੇ।

Posted By: Daily Suraj Bureau

Latest News