Daily Suraj

ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਮਹੱਤਵਪੂਰਨ ਪ੍ਰੈਸ ਕਾਨਫਰੰਸ

03 Apr, 2026 10:20 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮਿਲ ਕੇ ਇੱਕ ਮਹੱਤਵਪੂਰਨ ਮੁੱਦੇ ‘ਤੇ ਪ੍ਰੈਸ ਕਾਨਫਰੰਸ ਕਰਨਗੇ। ਇਹ ਪ੍ਰੈਸ ਕਾਨਫਰੰਸ 3 ਅਪ੍ਰੈਲ ਨੂੰ ਸਵੇਰੇ 11:30 ਵਜੇ ਸੀਐਮਆਰ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ। ਹਾਲਾਂਕਿ ਮੁੱਖ ਮੰਤਰੀ ਦਫਤਰ ਵੱਲੋਂ ਅਜੇ ਤੱਕ ਇਸ ਗੱਲ ਦੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਕਿ ਪ੍ਰੈਸ ਕਾਨਫਰੰਸ ਵਿੱਚ ਕਿਸ ਮੁੱਦੇ ‘ਤੇ ਗੱਲਬਾਤ ਕੀਤੀ ਜਾਵੇਗੀ। ਗੌਰਤਲਬ ਹੈ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਮਾਰਚ ਮਹੀਨੇ ਵਿੱਚ ਆਪਣੇ ਚਾਰ ਸਾਲ ਪੂਰੇ ਕਰ ਲਏ ਹਨ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਕਈ ਪ੍ਰੈਸ ਕਾਨਫਰੰਸਾਂ ਕੀਤੀਆਂ ਜਾ ਚੁੱਕੀਆਂ ਹਨ। ਅੱਜ ਹੋਣ ਵਾਲੀ ਇਹ ਪ੍ਰੈਸ ਕਾਨਫਰੰਸ ਵੀ ਰਾਜਨੀਤਿਕ ਅਤੇ ਪ੍ਰਸ਼ਾਸਕੀ ਪੱਖੋਂ ਮਹੱਤਵਪੂਰਨ ਮੰਨੀ ਜਾ ਰਹੀ ਹੈ, ਜਿਸ ਵਿੱਚ ਸਰਕਾਰ ਵੱਲੋਂ ਕੋਈ ਅਹਿਮ ਐਲਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Posted By: Daily Suraj Bureau

Latest News