Daily Suraj

ਪੰਜਾਬੀ

ਉੱਤਰ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਪੰਜ ਲੋਕਾਂ ਦੀ ਜ਼ਿੰਦਾ ਸੜ ਕੇ ਮੌਤ

18 Jun, 2025 09:43 PM

ਲਖਨਊ : ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਜ਼ਿਲ੍ਹੇ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇਕ ਕਾਰ ਪੁਲੀ ਨਾਲ ਟਕਰਾ ਗਈ ਅਤੇ ਪਲਟ ਗਈ ਅਤੇ ਫਿਰ ਅੱਗ ਲੱਗ ਗਈ। ਹਾਦਸੇ ਵਿਚ ਕਾਰ ਸਵਾਰ ਪੰਜ ਲੋਕ ਜ਼ਿੰਦਾ ਸੜ ਗਏ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ, ਜਹਾਂਗੀਰਾਬਾਦ ਥਾਣਾ ਖੇਤਰ ਵਿਚ ਜਹਾਂਗੀਰਾਬਾਦ-ਬੁਲੰਦਸ਼ਹਿਰ ਸੜਕ ’ਤੇ ਚੰਦੌਕ ਚੌਰਾਹੇ ਨੇੜੇ ਬਦਾਯੂੰ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਇਕ ਪੁਲੀ ਨਾਲ ਟਕਰਾ ਗਈ। ਹਾਦਸੇ ਵਿਚ ਕਾਰ ਵਿਚ ਸਵਾਰ ਇਕ ਮਾਸੂਮ ਬੱਚੇ ਸਮੇਤ ਕੁੱਲ ਪੰਜ ਲੋਕ ਜ਼ਿੰਦਾ ਸੜ ਗਏ। ਜਦੋਂ ਕਿ ਇਕ ਛੋਟੀ ਕੁੜੀ ਦੀ ਹਾਲਤ ਨਾਜ਼ੁਕ ਹੈ। ਉਸ ਦਾ ਇਲਾਜ ਚੱਲ ਰਿਹਾ ਹੈ। ਇਹ ਸਾਰੇ ਬਦਾਯੂੰ ਵਿਚ ਇਕ ਵਿਆਹ ਸਮਾਰੋਹ ਤੋਂ ਦਿੱਲੀ ਵਾਪਸ ਆ ਰਹੇ ਸਨ। ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ।

#UPAccident #RoadTragedy #CarCrash #FireAccident #HighwayDisaster #IndiaNews #PublicSafety #UPNews #TragicIncident #EmergencyResponse

Latest News