Daily Suraj

ਪੰਜਾਬੀ

ਬਠਿੰਡਾ ਸੂਟਕੇਸ ਕਤਲ ਮਾਮਲਾ: ਮਿਲੀ ਲਾਸ਼ ਦੀ ਹੋਈ ਪਛਾਣ

12 Feb, 2026 03:19 PM

ਬਠਿੰਡਾ ‘ਚ ਸੂਟਕੇਸ ‘ਚੋ ਮਿਲੀ ਲਾਸ਼ ਦੀ ਪਛਾਣ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਮੋਗਾ ਦੇ ਬਾਘਾ ਪੁਰਾਣਾ ਦੀ ਰਹਿਣ ਵਾਲੀ ਮਲਿਕਾ ਵਜੋਂ ਹੋਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਠਿੰਡਾ ਵਿੱਚ ਆਪਣੇ ਕਿਸੇ ਦੋਸਤ ਨਾਲ ਰਹਿ ਰਹੀ ਸੀ। ਫਿਲਹਾਲ ਉਸ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਾਹਮਣੇ ਨਹੀਂ ਆਇਆ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਬਠਿੰਡਾ-ਮਲੋਟ ਨੈਸ਼ਨਲ ਹਾਈਵੇਅ ‘ਤੇ ਪਿੰਡ ਬਹਿਮਣ ਦੀਵਾਨਾ ਦੇ ਕੋਲ ਸੜਕ ਕਿਨਾਰੇ ਇੱਕ ਲਾਲ ਰੰਗ ਦੇ ਸੂਟਕੇਸ ਵਿੱਚ ਜਵਾਨ ਕੁੜੀ ਦੀ ਲਾਸ਼ ਮਿਲੀ ਸੀ। ਲਾਸ਼ ਅੱਧੀ ਸੜੀ ਹੋਈ ਸੀ ਅਤੇ ਉਸ ‘ਤੇ ਸੱਟਾਂ ਦੇ ਨਿਸ਼ਾਨ ਵੀ ਸਨ। ਸੂਚਨਾ ਮਿਲਣ ‘ਤੇ ਫੋਰੈਂਸਿਕ ਟੀਮ ਅਤੇ ਬਠਿੰਡਾ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਅਨੁਸਾਰ, ਲਾਸ਼ ਨੂੰ ਸੂਟਕੇਸ ਵਿੱਚ ਬੰਦ ਕਰਕੇ ਸੜਕ ਕਿਨਾਰੇ ਸੁੱਟਿਆ ਗਿਆ ਸੀ। ਫਿਲਹਾਲ ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM