Daily Suraj

ਪੰਜਾਬੀ

ਗਣਤੰਤਰ ਦਿਵਸ ਸਮਾਰੋਹ ਮੱਦੇਨਜ਼ਰ ਸ਼ਹਿਰ ਸੰਗਰੂਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ

21 Jan, 2026 06:31 PM

ਸੰਗਰੂਰ, (ਜਗਸੀਰ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 26 ਜਨਵਰੀ 2026 ਤੱਕ ਸੰਗਰੂਰ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਜਾਂ ਫਲਾਇੰਗ ਕੈਮਰੇ ਉਡਾਉਣ ਉਤੇ ਪੂਰਨ ਤੌਰ ਉਤੇ ਪਾਬੰਦੀ ਲਗਾਉਂਦੇ ਹੋਏ ਪੂਰੇ ਏਰੀਏ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ। ਪੁਲਿਸ ਵਿਭਾਗ ਦੇ ਡਰੋਨ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਪੁਲਿਸ ਲਾਈਨਜ਼ ਸਟੇਡੀਅਮ ਸੰਗਰੂਰ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਇਸ ਮੌਕੇ ਹੋਰ ਸਖਸ਼ੀਅਤਾਂ ਤੇ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਹੋਣਗੇ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਜ਼ਰੂਰੀ ਹਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਸਮਾਗਮ ਦੌਰਾਨ ਕੋਈ ਵਿਘਨ ਨਾ ਪਵੇ।

Posted By: Daily Suraj Bureau

Latest News