ਧਾਮੀ ਅਤੇ ਹੋਰਾਂ ਵੱਲੋਂ ਕੇਂਦਰੀ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ
- ਪੰਜਾਬ
- 02 May,2025

ਅੰਮਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਇਥੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ-ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਰਾਜੋਆਣਾ ਦੇ ਮਸਲੇ ਪ੍ਰਤੀ ਕੇਂਦਰ ਦੇ ਨਾਂਹਪੱਖੀ ਰਵੱਈਏ ’ਤੇ ਰੋਸ ਜ਼ਾਹਰ ਕਰਦਿਆਂ ਧਾਮੀ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਭਵਿੱਖੀ ਰਣਨੀਤੀ ਉਲੀਕੇਗੀ।
ਪ੍ਰਧਾਨ ਧਾਮੀ ਨੇ ਜੇਲ੍ਹਾਂ ’ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਨਾ ਛੱਡਣ ਦੀ ਕਾਰਵਾਈ ਨੂੰ ਵੀ ਸਿੱਖ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਗਿਣੀਮਿਥੀ ਸਾਜ਼ਿਸ਼ ਦਾ ਹਿੱਸਾ ਹੈੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਸੈਕਟਰੀ ਪ੍ਰਤਾਪ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਵੀ ਮੌਜੂਦ ਸਨ।
ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਧਾਮੀ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੋਈ ਫੈਸਲਾ ਨਾ ਕਰਨ ਦੇ ਕੇਂਦਰ ਸਰਕਾਰ ਦੇ ਵਤੀਰੇ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰ ਰਹੀ ਹੈ, ਉਥੇ ਇਨਸਾਨੀ ਹੱਕਾਂ ’ਤੇ ਵੀ ਡਾਕਾ ਮਾਰ ਰਹੀ ਹੈ।
ਉਧਰ ਵਫ਼ਦ ਕੋਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਰਾਜੋਆਣਾ ਨੇ ਪਟੀਸ਼ਨ ’ਤੇ ਜਲਦ ਫ਼ੈਸਲੇ ਲਈ ਕੇਂਦਰ ਉਤੇ ਦਬਾਅ ਬਣਾਉਣ ਦੀ ਅਪੀਲ ਕੀਤੀ।
#BalwantSinghRajoana #SGPC #HarjinderSinghDhami #SikhPrisoners #RajoanaRelease #TiharJail #SikhIssues #PunjabNews
Posted By:

Leave a Reply